More
    HomePunjabi Newsਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਸ਼ੰਭੂ ਰੇਲਵੇ ਸਟੇਸ਼ਨ ’ਤੇ ‘ਰੇਲ ਰੋਕੋ...

    ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਸ਼ੰਭੂ ਰੇਲਵੇ ਸਟੇਸ਼ਨ ’ਤੇ ‘ਰੇਲ ਰੋਕੋ ਮੋਰਚਾ’ ਜਾਰੀ

    ਕਿਸਾਨ ਧਰਨੇ ਦੇ 100 ਦਿਨ ਪੂੁਰੇ ਹੋਣ ’ਤੇ ਵਿਸ਼ੇਸ਼ ਇਕੱਠ ਕਰਾਂਗੇ : ਕਿਸਾਨ ਆਗੂ ਪੰਧੇਰ

    ਪਟਿਆਲਾ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਜਾਰੀ ਕਿਸਾਨ-ਮਜ਼ਦੂਰ ਅੰਦੋਲਨ ਨੂੰ 90 ਦਿਨ ਹੋ ਗਏ ਹਨ, ਜਦਕਿ ਹਰਿਆਣਾ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਤਿੰਨ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਲਈ ਸ਼ੰਭੂ ਰੇਲਵੇ ਸਟੇਸ਼ਨ ’ਤੇ ਲਾਇਆ ‘ਰੇਲ ਰੋਕੋ ਮੋਰਚਾ’ 28ਵੇਂ ਦਿਨ ਵੀ ਜਾਰੀ ਰਿਹਾ।

    ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਦੇਸ਼ ਦੇ ਵਿਕਾਸ ਦੇ ਨਾਮ ’ਤੇ ਦੇਸ਼ ਦੀ ਆਰਥਿਕਤਾ ਨੂੰ ਪ੍ਰਭਾਵਿਤ ਕਰਨ ਵਾਲੇ ਕੁਦਰਤੀ ਸਰੋਤਾਂ ਸਮੇਤ ਜਨਤਕ ਅਦਾਰਿਆਂ ਨੂੰ ਪੂੰਜੀਪਤੀਆਂ ਕੋਲ ਵੇਚਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੰਦੋਲਨ ਦੌਰਾਨ ਹਰਿਆਣਾ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾਅ ਕਰਵਾਉਣ ਲਈ ‘ਰੇਲ ਰੋਕੋ ਮੋਰਚਾ’ ਰਾਹੀਂ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ।

    ਪੰਧੇਰ ਨੇ ਦੱਸਿਆ ਕਿ ਸ਼ੰਭੂ ਮੋਰਚੇ ਦੇ 100 ਦਿਨ ਪੂਰੇ ਹੋਣ ’ਤੇ ਆਉਂਦੀ 22 ਮਈ ਨੂੰ ਵਿਸ਼ਾਲ ਇਕੱਤਰਤਾ ਕੀਤੀ ਜਾਵੇਗੀ ਅਤੇ ਮੋਰਚੇ ਦੀਆਂ 10 ਮੰਗਾਂ ਦੇ ਢੁੱਕਵੇਂ ਹੱਲ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਵੱਡੀ ਗਿਣਤੀ ਕਿਸਾਨ ਹਾਜ਼ਰ ਸਨ।  

    RELATED ARTICLES

    Most Popular

    Recent Comments