ਪੰਜਾਬ ਵਿੱਚ ਅੱਜ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ, ਨਹੀਂ ਹੋਵੇਗਾ ਕੋਈ ਵੀ ਕੰਮ ਕਾਜ

ਆਮ ਆਦਮੀ ਪਾਰਟੀ ਦੇ ਰੂਪਨਗਰ ਤੋਂ ਵਿਧਾਇਕ ਦਿਨੇਸ਼ ਚੱਢਾ ਨਾਲ ਹੋਈ ਤਕਰਾਰ ਕਾਰਨ ਅੱਜ ਪੰਜਾਬ ਭਰ ਦੇ ਮਾਲ ਅਧਿਕਾਰੀਆਂ ਨੇ ਵਿਭਾਗੀ ਕੰਮਕਾਜ ਠੱਪ ਕਰ ਦਿੱਤਾ। ਅੱਜ ਸਬ ਰਜਿਸਟਰਾਰ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਜ਼ਿਲ੍ਹਾ ਮਾਲ ਅਫ਼ਸਰਾਂ ਨੇ ਕੋਈ ਕੰਮ ਨਹੀਂ ਕੀਤਾ। ਅਧਿਕਾਰੀਆਂ ਦੇ ਕੰਮ ਦੇ ਬਾਈਕਾਟ ਕਾਰਨ ਅੱਜ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾਇਦਾਦ ਦੀ ਰਜਿਸਟਰੀ ਸਮੇਤ ਕੰਮ ਠੱਪ ਹੋ ਕੇ ਰਹਿ ਗਿਆ ਹੈ।

MUST READ