ਰੋਡਵੇਜ਼ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਹੋਈ ਖ਼ਤਮ, ਤਨਖਾਹ 30 ਫ਼ੀਸਦੀ ਵਧਾਉਣ ਤੇ ਬਣੀ ਸਹਿਮਤੀ

ਪਿਛਲੇਂ ਕਈ ਦਿਨਾਂ ਤੋਂ ਹੜਤਾਲ ‘ਤੇ ਬੈਠੇ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਦੀ ਪੰਜਾਬ ਸਰਕਾਰ ਨਾਲ ਮੀਟਿੰਗ ਖਤਮ ਹੋ ਗਈ ਹੈ। ਇਸ ਦੌਰਾਨ ਯੂਨੀਅਨ ਦੇ ਮੈਂਬਰ ਨੇ ਦੱਸਿਆ ਨੇ ਸਰਕਾਰ ਨੇ ਰੋਡਵੇਜ਼ ਦੇ ਬੇੜੇ ਵਿਚ 842 ਨਵੀਂ ਬੱਸਾਂ ਸ਼ਾਮਲ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਰੋਡਵੇਜ਼ ਕਰਮਚਾਰੀਆਂ ਦੀ ਤਨਖਾਹ 30 ਫੀਸਦੀ ਵਧਾਉਣ ਦੇ ਫੈਸਲੇ ‘ਤੇ ਸਹਿਮਤੀ ਬਣੀ ਹੈ।

ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਪਟਨ ਸੰਦੀਪ ਸੰਧੂ ਦਾ ਕਹਿਣਾ ਸੀ ਕਿ ਉਹ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲ ਕਰਨਗੇ, ਜਿਸ ਤੋਂ ਬਾਅਦ ਇਸ ਬਾਰੇ ਫੈਸਲਾ ਲਿਆ ਜਾਵੇਗਾ। ਇਸ ਸਬੰਧੀ ਸਰਕਾਰ ਨੇ 1 ਹਫ਼ਤੇ ਦਾ ਸਮਾਂ ਮੰਗਿਆ ਹੈ। ਯੂਨੀਅਨ ਮੈਂਬਰਾਂ ਨੇ ਕਿਹਾ ਕਿ ਹੜਤਾਲ ਖਤਮ ਕਰਨ ਸਬੰਧੀ ਫੈਸਲਾ ਸਟੇਟ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਲਿਆ ਜਾਵੇਗਾ।

MUST READ