More
    HomePunjabi NewsLiberal Breakingਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੰਮ੍ਰਿਤ ਵੇਲੇ ਦਾ ਹੁਕਮਨਾਮਾ

    ਤਿਲੰਗ ਘਰੁ ੨ ਮਹਲਾ ੫ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ॥ ਰਹਾਉ ॥

    ਵਿਆਖਿਆ:-ਹੇ ਪ੍ਰਭੂ! ਤੂੰ ਸਾਰੇ ਜਗਤ ਦਾ ਪੈਦਾ ਕਰਨ ਵਾਲਾ ਹੈਂ, ਜੋ ਕੁਝ ਤੂੰ ਕਰਦਾ ਹੈਂ, ਉਹੀ ਹੁੰਦਾ ਹੈ, ਤੈਥੋਂ ਬਿਨਾ ਹੋਰ ਕੋਈ ਦੂਜਾ ਕੁਝ ਕਰ ਸਕਣ ਵਾਲਾ ਨਹੀਂ ਹੈ।(ਅਸਾਂ ਜੀਵਾਂ ਨੂੰ) ਤੇਰਾ ਹੀ ਤਾਣ ਹੈ, (ਸਾਡੇ) ਮਨ ਵਿਚ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਸਦਾ ਹੀ ਉਸ ਇਕ ਪਰਮਾਤਮਾ ਦਾ ਨਾਮ ਜਪਦਾ ਰਹੁ|੧। ਹੇ ਭਾਈ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਸਭ ਜੀਵਾਂ ਦੇ ਸਿਰ ਉਤੇ ਰਾਖਾ ਹੈ।ਹੇ ਪ੍ਰਭੂ! (ਅਸਾਂ ਜੀਵਾਂ ਨੂੰ) ਤੇਰਾ ਹੀ ਆਸਰਾ ਹੈ, ਤੇਰਾ ਹੀ ਸਹਾਰਾ ਹੈ।ਰਹਾਉ।14-02-25, ਅੰਗ:-723

    RELATED ARTICLES

    Most Popular

    Recent Comments