Friday, June 28, 2024
HomePunjabi Newsਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਸ਼ੋ੍ਮਣੀ ਕਮੇਟੀ ਨੇ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਸ਼ੋ੍ਮਣੀ ਕਮੇਟੀ ਨੇ ਨਵੇਂ ਨਿਯਮ ਕੀਤੇ ਲਾਗੂ

ਪਰਿਕਰਮਾ ’ਚ ਯੋਗਾ ਕਰਨ ਵਾਲੀ ਲੜਕੀ ਨੂੰ ਪੁਲਿਸ ਭੇਜੇਗੀ ਨੋਟਿਸ

ਅੰਮਿ੍ਰਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸ਼ਿਕਾਇਤ ’ਤੇ ਪੰਜਾਬ ਪੁਲਿਸ ਵੱਲੋਂ ਨੋਟਿਸ ਭੇਜਿਆ ਜਾਵੇਗਾ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਅਰਚਨਾ ਮਕਵਾਨਾ ਨੂੰ ਸਿੱਧਾ ਗਿ੍ਰਫ਼ਤਾਰ ਨਹੀਂ ਕਰਨਗੇ। ਉਨ੍ਹਾਂ ਨੂੰ ਇਕ ਨੋਟਿਸ ਭੇਜਿਆ ਜਾਵੇਗਾ ਅਤੇ ਉਸ ਦਾ ਜਵਾਬ ਦੇਣ ਲਈ ਉਸ ਨੂੰ ਇਥੇ ਆਉਣਾ ਪਵੇਗਾ। ਇਨਕੁਆਇਰੀ ਪੂਰੀ ਹੋਣ ਅਤੇ ਦੋਸ਼ੀ ਸਾਬਤ ਹੋਣ ਮਗਰੋਂ ਹੀ ਅਰਚਨਾ ਮਕਵਾਨਾ ਖਿਲਾਫ਼ ਅਗਲੀ ਕਾਰਵਾਈ ਕੀਤੀ ਜਾਵੇਗੀ।

ਧਿਆਨ ਰਹੇ ਕਿ ਅਰਚਨਾ ਮਕਵਾਨਾ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ’ਤੇ ਪੋਸਟ ਕੀਤੀਆਂ ਸਨ, ਜਿਸ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਨੇ ਮਕਵਾਨਾ ਖਿਲਾਫ਼ ਕਾਰਵਾਈ ਕਰਨ ਲਈ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਧਰ ਸ਼ੋ੍ਰਮਣੀ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਕੁੱਝ ਨਵੇਂ ਨਿਯਮ ਬਣਾ ਦਿੱਤੇ ਹਨ। ਜਿਵੇਂ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਅੰਦਰ ਕਿਸੇ ਵੀ ਤਰ੍ਹਾਂ ਦਾ ਨਸ਼ੀਲਾ ਪਦਾਰਥ ਲਿਜਾਣ ਦੀ ਪੂਰਨ ਤੌਰ ’ਤੇ ਪਾਬੰਦੀ ਹੈ, ਉਸੇ ਤਰ੍ਹਾਂ ਪਰਿਕਰਮਾ ਦੌਰਾਨ ਤੁਸੀਂ ਫੋਟੋਗ੍ਰਾਫ਼ੀ ਵੀ ਨਹੀਂ ਕਰ ਸਕਦੇ। ਇਸੇ ਤਰ੍ਹਾਂ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਹਰ ਵਿਅਕਤੀ ਦਾ ਸਿਰ ਢਕਿਆ ਹੋਣਾ ਚਾਹੀਦਾ ਅਤੇ ਪਵਿੱਤਰ ਸਰੋਵਰ ਵਿਚ ਵੀ ਸਿਰਫ਼ ਤੁਸੀਂ ਡੁਬਕੀ ਹੀ ਲਗਾ ਸਕਦੇ ਹੋ ਪਰ ਤੈਰ ਨਹੀਂ ਸਕਦੇ। ਇਸੇ ਤਰ੍ਹਾਂ ਪਰਿਕਰਮਾ ਦੌਰਾਨ ਹਰ ਸ਼ਰਧਾਲੂ ਨੂੰ ਆਪਣਾ ਮੋਬਾਇਲ ਫੋਨ ਬੰਦ ਰੱਖਣ ਦੀ ਵੀ ਸਲਾਹ ਦਿੱਤੀ ਗਈ ਹੈ।

RELATED ARTICLES

Most Popular

Recent Comments