Friday, July 5, 2024
HomePunjabi NewsSAD ਨੇ ਵੀ ਚੋਣਾਂ ਸਬੰਧੀ ਰਣਨੀਤੀ ਬਣਾਉਣ ਲਈ ਕੋਰ ਕਮੇਟੀ ਦੀ ਮੀਟਿੰਗ...

SAD ਨੇ ਵੀ ਚੋਣਾਂ ਸਬੰਧੀ ਰਣਨੀਤੀ ਬਣਾਉਣ ਲਈ ਕੋਰ ਕਮੇਟੀ ਦੀ ਮੀਟਿੰਗ ਸੱਦੀ; BJP ਨਾਲ ਗਠਜੋੜ ਨੂੰ ਲੈ ਕੇ ਹੋ ਸਕਦਾ ਹੈ ਫੈਸਲਾ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 22 ਮਾਰਚ ਨੂੰ ਬਾਅਦ ਦੁਪਹਿਰ 2.30 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਸ਼ੋ੍ਮਣੀ ਅਕਾਲੀ ਦਲ ਨੇ ਇਹ ਮੀਟਿੰਗ ਲੋਕ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਉਣ ਲਈ ਸੱਦੀ ਹੈ। ਇਸ ਮੀਟਿੰਗ ਦੌਰਾਨ ਅਕਾਲੀ ਆਗੂਆਂ ਵਲੋਂ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ।  

ਇਸ ਸਬੰਧੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ। ਸਿਆਸੀ ਹਲਕਿਆਂ ਵਿਚ ਚਰਚਾ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਵੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸ ਮੀਟਿੰਗ ਦੌਰਾਨ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਵੀ ਚਰਚਾ ਹੋਵੇਗੀ। ਧਿਆਨ ਰਹੇ ਕਿ ਇਸ ਸਮੇਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਸ਼ੋ੍ਮਣੀ ਅਕਾਲੀ ਦਲ ਵਲੋਂ ਸੂਬੇ ਵਿਚ ‘ਪੰਜਾਬ ਬਚਾਓ ਯਾਤਰਾ’ ਵੀ ਕੱਢੀ ਜਾ ਰਹੀ ਹੈ। 

RELATED ARTICLES

Most Popular

Recent Comments