ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ- ਬਸਪਾ ਵਰਕਰ ਮਿਲੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੂੰ

2022 ਚੋਣਾਂ ਨੂੰ ਧਿਆਨ ਚ ਰੱਖਦਿਆਂ ਪੰਜਾਬ ਚ ਸਾਰੇ ਰਾਜਸੀ ਦਲ ਹੁਣ ਤੋਂ ਹੀ ਜੀ ਜਾਨ ਲਗਾ ਰਹੇ ਹਨ । ਇਸੇ ਦੇ ਤਹਿਤ ਸ੍ਰੀ ਮੁਕਤਸਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਹੁਣ ਤੋਂ ਹੀ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਨੂੰ ਧਿਆਨ ਚ ਰੱਖਦਿਆਂ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਹਲਕਾ ਬੱਲੂਆਣਾ ਤੋਂ ਵੱਡੀ ਗਿਣਤੀ ਵਿਚ ਵਰਕਰ ਤੇ ਆਗੂ ਪਹੁੰਚੇ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲੇ। ਇਸ ਮੌਕੇ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਅਤੇ ਉਹਨਾਂ ਨਾਲ ਅਗਲੀ ਰਣਨੀਤੀ ਬਾਰੇ ਤੇ ਵਰਕਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਚਰਚਾ ਕੀਤਾ।

MUST READ