More
    HomePunjabi Newsਸੱਜਣ ਕੁਮਾਰ ਨੂੰ 25 ਫਰਵਰੀ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ

    ਸੱਜਣ ਕੁਮਾਰ ਨੂੰ 25 ਫਰਵਰੀ ਨੂੰ ਸੁਣਾਈ ਜਾ ਸਕਦੀ ਹੈ ਸਜ਼ਾ

    ਸੱਜਣ ਕੁਮਾਰ ਖਿਲਾਫ ਸਖਤ ਸਜ਼ਾ ਦੀ ਹੋ ਰਹੀ ਮੰਗ

    ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁੱਧ ਸਜ਼ਾ ਸੁਣਾਉਣ ਬਾਰੇ ਫੈਸਲਾ 25 ਫਰਵਰੀ ਤੱਕ ਸੁਰੱਖਿਅਤ ਰੱਖ ਲਿਆ ਹੈ। ਅੱਜ ਹੋਈ ਸੁਣਵਾਈ ਦੌਰਾਨ, ਸ਼ਿਕਾਇਤਕਰਤਾ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਦੀ ਬੇਨਤੀ ਕੀਤੀ ਹੈ। ਸ਼ਿਕਾਇਤ ਕਰਤਾ ਨੇ ਆਪਣੇ ਵਕੀਲ ਰਾਹੀਂ ਮਾਨਯੋਗ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਸਾਹਮਣੇ ਇਹ ਦਲੀਲ ਦਿੱਤੀ। ਇਸ ਤੋਂ ਬਾਅਦ ਵਿਸ਼ੇਸ਼ ਜੱਜ ਨੇ ਸੱਜਣ ਕੁਮਾਰ ਵਿਰੁੱਧ ਸਜ਼ਾ ਸੁਣਾਉਣ ਦਾ ਫੈਸਲਾ 25 ਫਰਵਰੀ ਤੱਕ ਸੁਰੱਖਿਅਤ ਰੱਖ ਲਿਆ।

    ਸ਼ਿਕਾਇਤਕਰਤਾ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਅਦਾਲਤ ਨੂੰ ਦੱਸਿਆ ਕਿ ਦੋਸ਼ੀ ਸੱਜਣ ਕੁਮਾਰ ਉਸ ਭੀੜ ਦਾ ਆਗੂ ਸੀ ਜਿਸਨੇ ਦੂਜਿਆਂ ਨੂੰ ਨਸਲਕੁਸ਼ੀ ਅਤੇ ਮਨੁੱਖਤਾ ਵਿਰੁੱਧ ਅਪਰਾਧ ਅਤੇ ਬੇਰਹਿਮੀ ਨਾਲ ਕਤਲੇਆਮ ਕਰਨ ਲਈ ਉਕਸਾਇਆ। ਉਸ ਨੂੰ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਇਸਦੇ ਚੱਲਦਿਆਂ ਅਦਾਲਤ ਨੇ ਸੱਜਣ ਕੁਮਾਰ ਦੇ ਵਕੀਲ ਨੂੰ ਦੋ ਦਿਨਾਂ ਦੇ ਅੰਦਰ ਆਪਣਾ ਲਿਖਤੀ ਬਿਆਨ ਦਾਇਰ ਕਰਨ ਲਈ ਕਿਹਾ ਹੈ।

    RELATED ARTICLES

    Most Popular

    Recent Comments