HomePunjabi Newsਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸੁਣਵਾਈ ਜਾਵੇਗੀ ਸਜ਼ਾ

ਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸੁਣਵਾਈ ਜਾਵੇਗੀ ਸਜ਼ਾ

ਕਤਲ ਦੇ ਮਾਮਲੇ ਵਿਚ ਦੋਸ਼ੀ ਹੈ ਕਾਂਗਰਸੀ ਆਗੂ ਸੱਜਣ ਕੁਮਾਰ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ’ਚ 1984 ਦੇ ਸਿੱਖ ਕਤਲੇਆਮ ਦੌਰਾਨ ਹੋਏ ਦੋ ਕਤਲ ਦੇ ਮਾਮਲਿਆਂ ਵਿਚ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਮੰਗਲਵਾਰ ਨੂੰ ਬਹਿਸ ਤੋਂ ਬਾਅਦ 21 ਫਰਵਰੀ ਲਈ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਲੰਘੀ 12 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ 18 ਫਰਵਰੀ ਨੂੰ ਦੋਵਾਂ ਧਿਰਾਂ ਵਿਚਾਲੇ ਅੰਤਿਮ ਬਹਿਸ ਲਈ ਸਮਾਂ ਦਿੱਤਾ ਸੀ।

ਇਸਦੇ ਚੱਲਦਿਆਂ ਅੱਜ ਬਹਿਸ ਤੋਂ ਬਾਅਦ ਅਦਾਲਤ ਨੇ 21 ਫਰਵਰੀ ਨੂੰ ਸਜ਼ਾ ਸੁਣਾਉਣ ਦਾ ਫੈਸਲਾ ਕੀਤਾ ਹੈ। ਧਿਆਨ ਰਹੇ ਕਿ ਇਹ ਮਾਮਲਾ 1 ਨਵੰਬਰ 1984 ਦਾ ਹੈ। ਜਿਸ ਦੌਰਾਨ ਦਿੱਲੀ ਦੇ ਸਰਸਵਤੀ ਵਿਹਾਰ ਵਿਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ ਅਤੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਇਸ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਹੈ। 

RELATED ARTICLES

Most Popular

Recent Comments