ਸੰਗਰੂਰ ਵਾਸੀਆਂ ਨੇ ਮੁੱਖ ਮੰਤਰੀ ਦੇ ਵਿਆਹ ਦੀ ਖੁਸ਼ੀ ’ਚ ਵੰਡੇ ਲੱਡੂ

ਢੋਲ ਦੀ ਥਾਪ ’ਤੇ ਪਾਇਆ ਭੰਗੜਾ

ਸੰਗਰੂਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਵਿਆਹ ਬੰਧਨ ਵਿਚ ਬੱਝਣ ਦੀ ਖੁਸ਼ੀ ਉਨ੍ਹਾਂ ਦੇ ਜੱਦੀ ਜ਼ਿਲ੍ਹਾ ਸੰਗਰੂਰ ਵਿਚ ਅਤੇ ਪੰਜਾਬ ਭਰ ਦੇ ਆਮ ਆਦਮੀ ਪਾਰਟੀ ਵਰਕਰਾਂ ਨੇ ਲੱਡੂ ਵੰਡ ਕੇ ਮਨਾਈ।  ਸੰਗਰੂਰ ਦੇ ਨਾਲ-ਨਾਲ ਵਿਧਾਨ ਸਭਾ ਹਲਕਾ ਧੂਰੀ ਅੰਦਰ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਲੱਡੂ ਵੰਡਣ ਦੇ ਨਾਲ-ਨਾਲ ਢੋਲ ਦੀ ਥਾਪ ’ਤੇ ਭੰਗੜਾ ਪਾਉਂਦੇ ਹੋਏ ਨਜ਼ਰ ਆਏ। ਉਧਰ ਮਾਨ ਕੈਬਨਿਟ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮੁੱਖ ਮੰਤਰੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਵੱਡੇ ਭਰਾ ਦਾ ਅੱਜ ਵਿਆਹ ਹੋ ਗਿਆ ਹੈ ਅਤੇ ਹੁਣ ਸਾਡੀ ਛੋਟਿਆਂ ਦੀ ਵਾਰੀ ਆਊਗੀ।

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦਿੱਤੀ। ਵਿਆਹ ਸਮਾਗਮ ਸਮੇਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਦੇ ਪਿਤਾ ਵਜੋਂ ਸਾਰੀਆਂ ਰਸਮਾਂ ਨਿਭਾਈਆਂ ਗਈਆਂ ਅਤੇ ਉਨ੍ਹਾਂ ਨੇ ਭਗਵੰਤ ਮਾਨ ਨੂੰ ਨਵੇਂ ਸਫ਼ਰ ਲਈ ਮੁਬਾਰਕਬਾਦ ਦਿੱਤੀ।

MUST READ