HomePunjabi Newsਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੇ ਪਾਸਪੋਰਟ ਦਫਤਰ ਖਿਲਾਫ ਕੀਤੀ ਸ਼ਿਕਾਇਤ

ਸਰਕਾਰ ਦੇ ਨਿਯਮਾਂ ਦੀ ਅਣਦੇਖੀ ਹੋਣ ਦੇ ਵੀ ਸੰਤ ਸੀਚੇਵਾਲ ਨੇ ਲਗਾਏ ਆਰੋਪ

ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਸਥਿਤ ਕੇਂਦਰੀ ਪਾਸਪੋਰਟ ਦਫਤਰ ਦੇ ਖਿਲਾਫ ਕੇਂਦਰ ਸਰਕਾਰ ਕੋਲ ਸ਼ਿਕਾਇਤ ਭੇਜੀ ਹੈ। ਸੰਤ ਸੀਚੇਵਾਲ ਨੇ ਇਹ ਸ਼ਿਕਾਇਤ ਜਲੰਧਰ ਦੇ ਪਾਸਪੋਰਟ ਦਫਤਰ ਵਿਚ ਚੱਲ ਰਹੇ ਭਿ੍ਰਸ਼ਟਾਚਾਰ ਅਤੇ ਮਾੜੀ ਵਿਵਸਥਾ ਨੂੰ ਲੈ ਕੇ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਪਾਸਪੋਰਟ ਦਫਤਰ ਨੂੰ ਲੈ ਕੇ ਪਹਿਲਾਂ ਵੀ ਕੇਂਦਰੀ ਏਜੰਸੀ ਸੀਬੀਆਈ ਵਲੋਂ ਜਾਂਚ ਕੀਤੀ ਗਈ ਸੀ। ਜਿਸ ਤੋਂ ਬਾਅਦ ਭਿ੍ਸ਼ਟਾਚਾਰ ਦੇ ਆਰੋਪਾਂ ਤਹਿਤ ਸੀਬੀਆਈ ਨੇ ਖੇਤਰੀ ਪਾਸਪੋਰਟ ਅਧਿਕਾਰੀ ਅਤੇ ਉਸਦੇ ਦੋ ਸਹਾਇਕਾਂ ਨੂੰ ਗਿ੍ਫਤਾਰ ਵੀ ਕਰ ਲਿਆ ਸੀ।

ਸੰਤ ਸੀਚੇਵਾਲ ਦਾ ਕਹਿਣਾ ਹੈ ਕਿ ਜਲੰਧਰ ਦੇ ਪਾਸਪੋਰਟ ਦਫਤਰ ਵਿਚ ਸਭ ਤੋਂ ਜ਼ਿਆਦਾ ਪਾਸਪੋਰਟ ਬਣਦੇ ਹਨ ਅਤੇ ਇੱਥੇ ਲੋਕਾਂ ਨੂੰ ਵੱਧ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਪਾਸਪੋਰਟ ਦਫਤਰ ਦੇ ਕਰਮਚਾਰੀਆਂ ਦਾ ਰਵੱਈਆ ਵੀ ਬਹੁਤ ਨਿਰਾਸ਼ਾਜਨਕ ਹੈ। ਸੰਤ ਸੀਚੇਵਾਲ ਹੋਰਾਂ ਨੇ ਦੱਸਿਆ ਕਿ ਇਸ ਪਾਸਪੋਰਟ ਦਫਤਰ ਵਿਚ ਕੇਂਦਰ ਸਰਕਾਰ ਦੇ ਨਿਯਮਾਂ ਦੀ ਵੀ ਅਣਦੇਖੀ ਹੋ ਰਹੀ ਹੈ।  

RELATED ARTICLES

Most Popular

Recent Comments