ਸਰਕਾਰ ਆਉਣ ਤੇ ਦੋ ਡਿਪਟੀ ਮੁੱਖ ਮੰਤਰੀ ਲਗਾਏ ਜਾਣਗੇ ਹਿੰਦੂ ਅਤੇ ਦਲਿਤ ਚਿਹਰਾ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਵਲੋਂ ਆਗਾਮੀ ਚੋਣਾਂ ਚ ਆਪਣੀ ਸਾਖ ਬਚਾਉਣ ਲਈ ਹੱਥ ਪੈਰ ਮਾਰਨੇ ਸ਼ੁਰੂ ਕਰ ਦਿਤੇ ਗਏ ਹਨ, ਇਸੇ ਦੇ ਤਹਿਤ ਨਵੇਂ ਬਣੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਅੱਜ ਕੋਰ ਗਰੁੱਪ ਦੀ ਮੀਟਿੰਗ ਹੋਈ ਹੈ ,ਜਿਸ ਵਿਚ ਬਹੁਤ ਸਾਰੇ ਅਹਿਮ ਫੈਸਲੇ ਲਏ ਗਏ ਹਨ। ਉਹਨਾਂ ਕਿਹਾ ਕਿ ਇਸ ਸਾਲ ਅਕਾਲੀ ਦਲ ਦੇ 100 ਸਾਲ ਪੂਰੇ ਹੋ ਚੁੱਕੇ ਹਨ ਅਤੇ ਸਭ ਤੋਂ ਵੱਧ ਕੁਰਬਾਨੀਆਂ ਆਜ਼ਾਦੀ ਸੰਗਰਾਮ ਵਿਚ ਦਿੱਤੀਆਂ ਹਨ।

ਇਸ ਮੌਕੇ ਉਹਨਾਂ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਸ. ਪਰਕਾਸ਼ ਸਿੰਘ ਬਾਦਲ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ ਕਿਉਂਕਿ ਉਨ੍ਹਾਂ ਵਲੋਂ ਰਾਜ ਨਹੀਂ ਸੇਵਾ ਦੇ ਤੋਰ ਤੇ ਆਪਣਾ ਕਾਰਜਕਾਲ ਨਿਭਾਇਆ ਗਿਆ ਹੈ। ਜਿਵੇ ਕਿ ਪੰਜਾਬ ਇਕ ਸਰਹੱਦੀ ਰਾਜ ਹੈ ਅਤੇ ਬਹੁਤ ਸਾਰੀਆਂ ਤਾਕਤਾਂ ਹਨ ਜੋ ਪੰਜਾਬ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੀਆਂ ਹਨ। ਪਰ ਸ. ਪਰਕਾਸ਼ ਸਿੰਘ ਬਾਦਲ ਦੀ ਅੰਗਾਹਵਧੂ ਸੋਚ ਸਦਕਾ ਹੀ ਉਹਨਾਂ ਨੇ ਇੰਨਾ ਲੰਬਾ ਸਮਾਂ ਰਾਜ ਕੀਤਾ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਵਲੋਂ ਹਰੇਕ ਲਈ ਸਤਿਕਾਰ ਅਤੇ ਸ਼ਾਂਤੀ ਬਹਾਲ ਕਰਨ ਦੀ ਕੋਸ਼ਿਸ਼ ਹੋਵੇਗੀ ।

ਜੇ ਅਕਾਲੀ ਦਲ-ਬਸਪਾ ਗੱਠਜੋੜ ਦਲਿਤ ਨੂੰ ਉਪ ਮੁੱਖ ਮੰਤਰੀ ਬਣਾਏਗਾ, ਤਾਂ ਅੱਜ ਇਹ ਫੈਸਲਾ ਲਿਆ ਗਿਆ ਹੈ ਕਿ ਹਿੰਦੂ ਭਾਈਚਾਰੇ ਨੂੰ ਪੰਜਾਬ ਵਿਚ ਇਕ ਮਹੱਤਵਪੂਰਣ ਸਥਾਨ ਦਿੱਤਾ ਜਾਵੇਗਾ । ਮੌਜੂਦਾ ਹਾਲਾਤ ਨੂੰ ਦੇਖਦਿਆਂ ਅਕਾਲੀ ਦਲ ਵਲੋਂ ਆਪਣੀ ਸਾਖ ਬਚਾਉਣ ਲਈ ਜੀ ਤੋੜ ਕੋਸ਼ਿਸ ਕੀਤੀ ਜਾ ਰਹੀ ਹੈ । ਜਿਸਦਾ ਪਤਾ ਆਗਾਮੀ ਚੋਣਾਂ ਦੌਰਾਨ ਹੀ ਚਲ ਪਾਵੇਗਾ।

MUST READ