ਮਣੀਪੁਰ ਕਾਂਡ ਦੇ ਰੋਸ਼ ਵਜੋਂ ਕੇਂਦਰ ਸਰਕਾਰ ਖਿਲਾਫ਼ ਕਾਂਗਰਸ ਦਾ ਸਤਿਆਗ੍ਰਹਿ
ਮਣੀਪੁਰ ਕਾਂਡ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦੇ ਖ਼ਿਲਾਫ਼ ਕਾਂਗਰਸ ਨੇ ਸੱਤਿਆਗ੍ਰਹਿ ਸ਼ੁਰੂ ਕਰ ਦਿੱਤਾ ਹੈ। ਲੀਡਰਸ਼ਿਪ ਨੇ ਲੁਧਿਆਣਾ ਦਾਣਾ ਮੰਡੀ ਪਹੁੰਚ ਕੇ ਮੱਥੇ ‘ਤੇ ਕਾਲੀ ਪੱਟੀ ਬੰਨ੍ਹ ਕੇ ਮੌਨ ਵਰਤ ਰੱਖਿਆ। ਇਸ ਹੜਤਾਲ ਵਿੱਚ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੀ ਸ਼ਾਮਲ ਹਨ। ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ, ਸਾਬਕਾ ਵਿਧਾਇਕ ਲਖਬੀਰ ਲੱਖਾ, ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਸ਼ਮੂਲੀਅਤ ਕੀਤੀ।