More
    HomePunjabi Newsਹਰਿਆਣਾ ਦੇ ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ-6 ਬੱਚਿਆਂ ਦੀ ਮੌਤ

    ਹਰਿਆਣਾ ਦੇ ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ-6 ਬੱਚਿਆਂ ਦੀ ਮੌਤ

    ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਮਹਿੰਦਰਗੜ੍ਹ ਵਿਚ ਅੱਜ ਵੀਰਵਾਰ ਸਵੇਰੇ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ਵਿਚ 6 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 15 ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿੰਦਰਗੜ੍ਹ ਦੇ ਕਸਬਾ ਕਨੀਨਾ ਵਿਚ ਇਕ ਪ੍ਰਾਈਵੇਟ ਪਬਲਿਕ ਸਕੂਲ ਈਦ ਦੀ ਛੁੱਟੀ ਦੇ ਬਾਵਜੂਦ ਵੀ ਖੁੱਲ੍ਹਾ ਸੀ।

    ਇਸ ਕਰਕੇ ਇਕ ਬੱਸ 35 ਬੱਚਿਆਂ ਨੂੰ ਲੈ ਕੇ ਸਕੂਲ ਜਾ ਰਹੀ ਸੀ। ਜਦੋਂ ਇਹ ਬੱਸ ਕਿਸੇ ਗੱਡੀ ਨੂੰ ਓਵਰਟੇਕ ਕਰਨ ਲੱਗੀ ਤਾਂ ਅਚਾਨਕ ਪਲਟ ਗਈ। ਇਸ ਹਾਦਸੇ ਦੌਰਾਨ 5 ਬੱਚਿਆਂ ਦੀ ਮੌਕੇ ’ਤੇ ਹੀ ਜਾਨ ਚਲੇ ਗਈ ਅਤੇ 1 ਬੱਚੇ ਨੇ ਹਸਪਤਾਲ ’ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਇਸ ਹਾਦਸੇ ਦੌਰਾਨ ਮੌਤਾਂ ਦੀ ਗਿਣਤੀ ਵਧਣ ਦਾ ਵੀ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ।  

    RELATED ARTICLES

    Most Popular

    Recent Comments