ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਰਕਾਰੀ ਸਕੂਲਾਂ ਦੇ 72 ਅਧਿਆਪਕਾਂ ਦਾ ਦੂਜਾ ਅੱਜ ਟ੍ਰੇਨਿੰਗ ਲਈ ਫਿਨਲੈਂਡ ਰਵਾਨਾ ਹੋਇਆ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਧਿਆਪਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੀ ਮੌਜੂਦ ਸਨ। ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਹ ਟ੍ਰੇਨਿੰਗ ਦੋ ਹਫਤਿਆਂ ਦੀ ਹੈ, ਜਿਸ ’ਚ ਅਧਿਆਪਕ ਨੂੰ ਕਾਫ਼ੀ ਕੁੱਝ ਨਵਾਂ ਸਿੱਖਣ ਲਈ ਮਿਲੇਗਾ।
ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੇ ਲਈ ਜਾਣ ਵਾਲੇ ਅਧਿਆਪਕਾਂ ਦੀ ਚੋਣ ਇਕ ਗੁੰਝਲਦਾਰ ਪ੍ਰਕਿਰਿਆ ਤਹਿਤ ਕੀਤੀ ਜਾਂਦੀ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਟ੍ਰੇਨਿੰਗ ਲਈ ਫਿਨਲੈਂਡ ਭੇਜਿਆ ਗਿਆ ਸੀ। ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਸਿੱਖਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ।