ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ 16 ਮਈ ਤੋਂ ਸ਼ੁਰੂ ਹੋਵੇਗੀ। ਤਲਵਾੜਾ, ਅੰਮ੍ਰਿਤਸਰ, ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਮੋਹਾਲੀ, ਪਟਿਆਲਾ, ਸੰਗਰੂਰ ਵਿੱਚ ਮੈਰੀਟੋਰੀਅਸ ਸਕੂਲ ਹਨ । ਇਹ ਕਾਊਂਸਲਿੰਗ ਪ੍ਰਕਿਰਿਆ 2 ਦਿਨਾਂ ਤੱਕ ਚੱਲੇਗੀ। ਇਸ ਦੇ ਲਈ ਪੂਰੇ ਸੂਬੇ ਵਿੱਚ ਕੇਂਦਰ ਸਥਾਪਿਤ ਕੀਤੇ ਗਏ ਹਨ। ਇਸ ਦੇ ਨਾਲ ਹੀ ਮੈਰਿਟ ਦੇ ਆਧਾਰ ‘ਤੇ ਕਰੀਬ 2400 ਵਿਦਿਆਰਥੀਆਂ ਨੂੰ ਕਾਊਂਸਲਿੰਗ ਲਈ ਬੁਲਾਇਆ ਗਿਆ ਹੈ। ਸੂਬੇ ਭਰ ਦੇ ਇਨ੍ਹਾਂ ਸਕੂਲਾਂ ਵਿੱਚ 4600 ਸੀਟਾਂ ਹਨ।
ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ 11ਵੀਂ ਜਮਾਤ ਵਿੱਚ ਦਾਖ਼ਲੇ ਲਈ ਦੂਜੀ ਕਾਊਂਸਲਿੰਗ ਅੱਜ ਤੋਂ ਸ਼ੁਰੂ
RELATED ARTICLES