ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੰਗਲਾਦੇਸ਼ ਵਿੱਚ ਹੋਏ ਹਾਲਾਤਾਂ ਤੇ ਬਿਆਨ ਨਹੀਂ ਦੇਣਾ ਚਾਹੀਦਾ ਬਾਜਵਾ ਨੇ ਕਿਹਾ ਕਿ ਸਾਰਿਆਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਅੱਜ ਪੰਜਾਬ ਦੇ ਹਾਲਾਤ ਵੀ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਆਉਣ ਵਾਲੇ ਦਿਨਾਂ ਵਿਚ ਮਾਨ ਨੂੰ ਸ਼ਾਇਦ ਇਸ ਤਰ੍ਹਾਂ ਕੰਧ ਟੱਪ ਕੇ ਆਪਣੀ ਸੀ.ਐਮ. ਦੀ ਰਿਹਾਇਸ਼ ਤੋਂ ਬਾਹਰ ਨਾ ਜਾਣਾ ਪਵੇ।
ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵਿਦੇਸ਼ ਨੀਤੀ ਦਾ ਬਿਲਕੁਲ ਵੀ ਗਿਆਨ ਨਹੀਂ ਹੈ। ਇਸ ਕਾਰਨ ਉਨ੍ਹਾਂ ਨੂੰ ਕੁਝ ਵੀ ਕਹਿਣ ਤੋਂ ਪਹਿਲਾਂ ਸਮਝ ਲੈਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਨਸ਼ਾ ਤਸਕਰ ਮਹਿਲਾ ਪੁਲਸ ਅਧਿਕਾਰੀਆਂ ‘ਤੇ ਸ਼ਰੇਆਮ ਹਮਲੇ ਕਰ ਰਹੇ ਹਨ, ਜੋ ਕਿ ਬਹੁਤ ਵੱਡਾ ਅਪਰਾਧ ਹੈ। ਨਸ਼ਾ ਤਸਕਰ ਸੜਕਾਂ ‘ਤੇ ਸ਼ਰੇਆਮ ਹੰਗਾਮਾ ਕਰ ਰਹੇ ਹਨ।