ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਬੁੱਧਵਾਰ (13 ਫਰਵਰੀ) ਨੂੰ ਰਾਜ ਸਭਾ ਲਈ ਨਾਮਜ਼ਦਗੀ ਦਾਖਲ ਕਰੇਗੀ। ਇਸ ਤੋਂ ਪਹਿਲਾਂ ਪ੍ਰਿਯੰਕਾ ਗਾਂਧੀ ਨੂੰ ਇਹ ਆਫਰ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ ਸੀ। ਸੋਨੀਆ ਗਾਂਧੀ ਇਸ ਸਮੇਂ ਉੱਤਰ ਪ੍ਰਦੇਸ਼ ਦੀ ਰਾਏਬਰੇਲੀ ਸੀਟ ਤੋਂ ਲੋਕ ਸਭਾ ਮੈਂਬਰ ਹੈ। ਸੂਤਰਾਂ ਦੇ ਹਵਾਲੇ ਨਾਲ ਇਹ ਖੁਲਾਸਾ ਹੋਇਆ ਹੈ ਕਿ ਉਹ ਰਾਜਸਥਾਨ ਜਾਂ ਹਿਮਾਚਲ ਪ੍ਰਦੇਸ਼ ਤੋਂ ਰਾਜ ਸਭਾ ਲਈ ਨਾਮਜ਼ਦਗੀ ਦਾਖ਼ਲ ਕਰ ਸਕਦੀ ਹੈ। ਇਸ ਦੇ ਨਾਲ ਹੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਇਸ ਵਾਰ ਲੋਕ ਸਭਾ ਚੋਣ ਲੜ ਸਕਦੀ ਹੈ।
ਕਾਂਗਰਸ ਦੀ ਸੀਨੀਅਰ ਨੇਤਾ ਸੋਨੀਆ ਗਾਂਧੀ ਬੁੱਧਵਾਰ ਕਲ ਰਾਜ ਸਭਾ ਲਈ ਨਾਮਜ਼ਦਗੀ ਕਰਨਗੇ ਦਾਖਲ
RELATED ARTICLES