ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ (ADGP ਲਾਅ ਐਂਡ ਆਰਡਰ) ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਤੋਂ ਅਸਤੀਫਾ ਦੇ ਦਿੱਤਾ ਹੈ। ADGP ਨੇ 30 ਸਾਲ ਦੀ ਸਰਵਿਸ ਤੋਂ ਬਾਅਦ ਸਵੈ-ਇੱਛੁਕ ਸੇਵਾਮੁਕਤੀ (VRS) ਲਿਆ ਹੈ। ਇਸ ਗੱਲ ਦੀ ਜਾਣਕਾਰੀ ਅਤੇ ਪੁਸ਼ਟੀ ਉਨ੍ਹਾਂ ਨੇ ਖੁਦ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸੇਵਾਮੁਕਤੀ ਦੀ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਦੱਸ ਦਈਏ ਕਿ ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ IPS ਅਧਿਕਾਰੀ ਹਨ। ਇਹ ਵੀ ਚਰਚਾ ਹੈ ਕਿ ADGP ਗੁਰਿੰਦਰ ਸਿੰਘ ਢਿੱਲੋਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਪਰ ਉਨ੍ਹਾਂ ਨੇ ਇਸ ਸਬੰਧੀ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ।
ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ADGP ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤਾ ਨੌਕਰੀ ਤੋਂ ਅਸਤੀਫਾ
RELATED ARTICLES