SGPC ਦੇ ਸਮਰਥਨ ‘ਚ ਮੁਸਲਿਮ ਸੰਗਠਨਾਂ ਨੇ ਵੀ ਦਿੱਤਾ ਸਾਥ

ਜਿਵੇਂ ਕਿ ਤੁਸੀਂ ਜਾਣਦੇ ਹੀ ਹੋ 8 ਦਸੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਈ ਸੰਸਥਾਵਾਂ ਵੀ ਕਿਸਾਨਾਂ ਦੇ ਹੱਕ ਵਿੱਚ ਸਾਹਮਣੇ ਆਈਆਂ ਹਨ। ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਚੇਅਰਪਰਸਨ ਬੀਬੀ ਜਗੀਰ ਕੌਰ ਨੇ 8 ਦਸੰਬਰ ਨੂੰ ਸਮੂਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਦਫ਼ਤਰ, ਧਰਮ ਪ੍ਰਚਾਰ ਕਮੇਟੀ ਦਫ਼ਤਰ ਅਤੇ ਸਿੱਖ ਇਤਿਹਾਸ ਬੋਰਡ ਅਤੇ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।

SGPC to give Rs 1 lakh each to families of seven farmers who lost life in  agitation - cities - Hindustan Times

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ, ਕਮੇਟੀ ਕਿਸਾਨਾਂ ਦੇ ਸੰਘਰਸ਼ ਵਿੱਚ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹੈ। ਕਿਸਾਨਾਂ ਦੇ ਸਮਰਥਨ ਵਿੱਚ, ਸ਼੍ਰੋਮਣੀ ਕਮੇਟੀ ਸੱਚਖੰਡ ਕੈਂਪਸ ਵਿੱਚ ਸਥਿਤ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਕਿਸਾਨਾਂ ਦੀ ਜਿੱਤ ਲਾਇ ਅਰਦਾਸ ਵੀ ਕੀਤੀ ਗਈ।

ਉੱਥੇ ਹੀ ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਵਿਖੇ ਸ਼ਹਿਰ ਦੀਆਂ ਮੁਸਲਿਮ ਸੰਸਥਾਵਾਂ ਦੀ ਇਕ ਮੀਟਿੰਗ ਹੋਈ, ਜਿਸ ‘ਚ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਾ ਦੀ ਪ੍ਰਧਾਨਗੀ ਹੇਠ 8 ਦਸੰਬਰ ਦੇ ਭਾਰਤ ਬੰਦ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਜ਼ਿਲ੍ਹੇ ਦੀਆਂ ਮਸਜਿਦਾਂ ਦੇ ਇਮਾਮ ਸਾਹਿਬਾਨ, ਪ੍ਰਧਾਨ ਸਾਹਿਬਾਨ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਮੁਸਲਿਮ ਨੇਤਾ ਵੀ ਸ਼ਾਮਲ ਹੋਏ।

लुधियाना में भारत बंद के समर्थन में मुस्लिम संस्थाओं ने बैठक की।

ਮੀਟਿੰਗ ਵਿੱਚ ਕਿਸਾਨ ਅੰਦੋਲਨ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰੇ ਕੀਤੇ ਗਏ ਅਤੇ ਇਹ ਫੈਸਲਾ ਲਿਆ ਗਿਆ ਕਿ, ਖੇਤੀਬਾੜੀ ਕਾਨੂੰਨਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਹਰ ਥਾਂ ਕਿਸਾਨਾਂ ਦਾ ਸਮਰਥਨ ਕੀਤਾ ਜਾਵੇਗਾ। ਸ਼ਾਹੀ ਇਮਾਮ ਮੌਲਾਨਾ ਹਬੀਬ ਉਰ ਰਹਿਮਾਨ ਲੁਧਿਆਣਵੀ ਨੇ ਕਿਹਾ ਕਿ ਲੋਕਤੰਤਰ ਵਿੱਚ ਹਰੇਕ ਨੂੰ ਬੋਲਣ ਦਾ ਅਧਿਕਾਰ ਪ੍ਰਾਪਤ ਹੈ, ਜਿਸ ਨੂੰ ਖੋਹਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ 8 ਦਸੰਬਰ ਨੂੰ ਲੁਧਿਆਣਾ ਦੀ ਜਾਮਾ ਮਸਜਿਦ ਤੋਂ ਜਗਰਾਉਂ ਬ੍ਰਿਜ ਤੱਕ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਜਾਵੇਗਾ। ਇਸ ਰੋਸ ਮਾਰਚ ਵਿੱਚ, ਲੁਧਿਆਣਾ ਦੇ ਜ਼ਿਲ੍ਹਾ ਅਧਿਕਾਰੀ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਮ ਇੱਕ ਮੰਗ ਪੱਤਰ ਵੀ ਸੌਂਪਿਆ ਜਾਵੇਗਾ।

MUST READ