ਸਤੰਬਰ ਮਹੀਨੇ ਤੱਕ ਐਸਜੀਪੀਸੀ ਦੀਆਂ ਵੋਟਾਂ ਬਣਾਉਣ ਦਾ ਕੰਮ ਹੋ ਜਾਵੇਗਾ ਮੁਕੰਮਲ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਆਉਂਦੇ ਦਸੰਬਰ ਜਾਂ ਜਨਵਰੀ ਮਹੀਨੇ ਵਿਚ ਕਰਵਾਈਆਂ ਜਾ ਸਕਦੀਆਂ ਹਨ। ਇਨ੍ਹਾਂ ਚੋਣਾਂ ਸਬੰਧੀ ਗੁਰਦੁਆਰਾ ਚੋਣ ਕਮਿਸ਼ਨਰ ਐਸ ਐਸ ਸਾਰੋਂ ਦਾ ਕਹਿਣਾ ਹੈ ਕਿ 26 ਸਤੰਬਰ ਤੱਕ ਵੋਟਾਂ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਵੰਬਰ ਮਹੀਨੇ ਤੱਕ ਇਸ ਸਬੰਧੀ ਸਾਰਾ ਅਮਲ ਪੂਰਾ ਹੋਣ ਮਗਰੋਂ ਕੇਂਦਰ ਸਰਕਾਰ ਨੂੰ ਦਸੰਬਰ ਜਾਂ ਜਨਵਰੀ ਵਿਚ ਐਸਜੀਪੀਸੀ ਚੋਣਾਂ ਕਰਵਾਉਣ ਦੀ ਸਿਫਾਰਸ਼ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ’ਤੇ ਆਰੋਪ ਲਗਾਏ ਸਨ ਕਿ ਸੂਬੇ ਵਿਚ ਸ਼ੋ੍ਮਣੀ ਕਮੇਟੀ ਦੀਆਂ ਬਣ ਰਹੀਆਂ ਵੋਟਾਂ ਪਾਰਦਰਸ਼ੀ ਢੰਗ ਨਾਲ ਨਹੀਂ ਬਣ ਰਹੀਆਂ ਹਨ।