Sunday, July 7, 2024
HomePunjabi NewsSGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ

ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਸਬੰਧੀ ਕੀਤੀ ਗੱਲ

ਅੰਮਿ੍ਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਸਿੱਖ ਨੌਜਵਾਨਾਂ ਦੇ ਮਨੁੱਖੀ ਅਧਿਕਾਰਾਂ ਤੇ ਨਿੱਜਤਾ ਦੇ ਸਰੋਕਾਰ ਯਕੀਨੀ ਬਣਾਉਣ ਲਈ ਕਿਹਾ ਹੈ।

ਧਾਮੀ ਨੇ ਪੱਤਰ ਵਿਚ ਜ਼ਿਕਰ ਕਰਦਿਆਂ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਲਈ ਵੀ ਆਖਿਆ ਹੈ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵਲੋਂ ਪਿਛਲੇ ਚਾਰ ਦਿਨਾਂ ਤੋਂ ਅੰਮਿ੍ਰਤਸਰ ’ਚ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜ ਰਹੀ ਹੈ। ਇਸ ਲਈ ਸਰਕਾਰ ਨੂੰ ਇਹ ਮਾਮਲਾ ਤੁਰੰਤ ਹੱਲ ਕਰਨਾ ਚਾਹੀਦਾ ਹੈ।

RELATED ARTICLES

Most Popular

Recent Comments