ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਪ੍ਰਬੰਧਕ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਦੇ ਫੈਸਲੇ ’ਤੇ ਇਤਰਾਜ਼ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਦੀ ਇਹ ਕਾਰਵਾਈ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਨੇ ਇਸ ਮਾਮਲੇ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਪੱਤਰ ਲਿਖ ਕੇ ਇਤਰਾਜ਼ ਪ੍ਰਗਟਾਇਆ ਹੈ। ਨਾਲ ਹੀ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੀਟਿੰਗ ਬੁਲਾਉਣ ਦੀ ਮੰਗ ਕੀਤੀ ਗਈ ਹੈ।
ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਗੁਰਦੁਆਰਾ ਪ੍ਰਬੰਧਕ ਬੋਰਡ ਵਿੱਚ ਸਿੱਖ ਜਥੇਬੰਦੀਆਂ ਦੇ ਮੈਂਬਰਾਂ ਦੀ ਗਿਣਤੀ ਘਟਾਉਣ ਤੇ SGPC ਨੇ ਕੀਤੀ ਘੋਰ ਨਿੰਦਾ
RELATED ARTICLES