More
    HomePunjabi NewsSGPC ਨੂੰ ਭਾਜਪਾ ਆਗੂ ਲਾਲਪੁਰਾ ਦੇ ਬਿਆਨ ’ਤੇ ਸਖਤ ਇਤਰਾਜ਼

    SGPC ਨੂੰ ਭਾਜਪਾ ਆਗੂ ਲਾਲਪੁਰਾ ਦੇ ਬਿਆਨ ’ਤੇ ਸਖਤ ਇਤਰਾਜ਼

    ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਦੱਸਿਆ ਵਿਸ਼ਨੂੰ ਦਾ ਅਵਤਾਰ

    ਅੰਮਿ੍ਤਸਰ/ਬਿਊਰੋ ਨਿਊਜ਼ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਤੇ ਭਾਜਪਾ ਆਗੂ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ’ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਲਾਲਪੁਰਾ ਦੇ ਬਿਆਨ ’ਤੇ ਸਖਤ ਇਤਰਾਜ਼ ਪ੍ਰਗਟ ਕੀਤਾ ਹੈ। ਇਕਬਾਲ ਸਿੰਘ ਲਾਲਪੁਰਾ ’ਤੇ ਦਿੱਲੀ ਵਿਚ ਇਕ ਸਮਾਗਮ ਦੌਰਾਨ ਸਿੱਖਾਂ ਪ੍ਰਤੀ ਮਨਘੜਤ ਬਿਆਨਬਾਜ਼ੀ ਕਰਨ ਦਾ ਆਰੋਪ ਲਗਾਇਆ ਗਿਆ ਹੈ।

    ਦੱਸਿਆ ਗਿਆ ਕਿ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ ਹੈ। ਐਸਜੀਪੀਸੀ ਦੇ ਪ੍ਰਧਾਨ ਧਾਮੀ ਨੇ ਕਿਹਾ ਕਿ ਲਾਲਪੁਰਾ ਦਾ ਇਹ ਬਿਆਨ ਆਰ.ਐਸ.ਐਸ. ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਖੁਸ਼ ਕਰਨ ਲਈ ਇਕ ਸ਼ਰਾਰਤ ਹੈ। ਧਾਮੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਕਿ ਲਾਲਪੁਰਾ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿਚ ਅਜਿਹੀ ਸਿੱਖ ਵਿਰੋਧੀ ਬਿਆਨਬਾਜ਼ੀ ’ਤੇ ਰੋਕ ਲੱਗ ਸਕੇ। ਉਧਰ ਦੂੁਜੇ ਪਾਸੇ ਇਕਬਾਲ ਸਿੰਘ ਲਾਲਪੁਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। 

    RELATED ARTICLES

    Most Popular

    Recent Comments