ਇੰਦੌਰ ’ਚ ਗੁਰਦੁਆਰਾ ਸਾਹਿਬ ’ਤੇ ਤਿਰੰਗਾ ਲਹਿਰਾਉਣ ਦਾ ਐਸਜੀਪੀਸੀ ਨੇ ਕੀਤਾ ਜ਼ੋਰਦਾਰ ਵਿਰੋਧ

ਐਸਜੀਸੀਪੀ ਪ੍ਰਧਾਨ ਬੋਲੇ : ਗੁਰਦੁਆਰਾ ਸਾਹਿਬ ’ਤੇ ਸਿਰਫ਼ ਨਿਸ਼ਾਨ ਸਾਹਿਬ ਹੀ ਝੁੱਲੇਗਾ

ਅੰਮਿ੍ਤਸਰ/ਬਿਊਰੋ ਨਿਊਜ਼ : ਅਜ਼ਾਦੀ ਦੇ 75ਵੇਂ ਅੰਮਿ੍ਤ ਮਹਾਂਉਤਸਵ ਦੇ ਮੌਕੇ ਚਲਾਈ ਗਈ ਮੁਹਿੰਮ ਹਰ ਘਰ ਤਿਰੰਗਾ ਦੇ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ’ਚ ਗੁਰਦੁਆਰਾ ਸਾਹਿਬ ’ਤੇ ਤਿਰੰਗਾ ਝੁਲਾ ਦਿੱਤਾ ਗਿਆ। ਜਿਸ ਦਾ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਸ਼ੋ੍ਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦੇ ਹੋਏ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਸ਼ੋ੍ਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਮੱਧ ਪ੍ਰਦੇਸ਼ ਦੇ ਇੰਦੌਰ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਕ ਇਤਿਹਾਸਕ ਗੁਰਦੁਆਰਾ ਇਮਲੀ ਸਾਹਿਬ ਹੈ। ਸ਼ੋ੍ਮਣੀ ਕਮੇਟੀ ਨੂੰ ਇਕ ਤਸਵੀਰ ਮਿਲੀ ਹੈ, ਜਿਸ ਵਿਚ ਗੁਰਦੁਆਰਾ ਇਮਲੀ ਸਾਹਿਬ ’ਤੇ ਤਿਰੰਗਾ ਲਹਿਰਾਉਂਦਾ ਹੋਇਆ ਨਜ਼ਰ ਆ ਰਿਹਾ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ ਕਿਉਂਕਿ ਸਿੱਖ ਮਰਿਆਦਾ ਅਨੁਸਾਰ ਗੁਰਦੁਆਰਾ ਸਾਹਿਬ ’ਤੇ ਸਿਰਫ਼ ਨਿਸ਼ਾਨ ਸਾਹਿਬ ਹੀ ਝੁੱਲ ਸਕਦਾ ਹੈ। ਇਸ ਕਾਰਵਾਈ ਦੀ ਸ਼ੋ੍ਮਣੀ ਕਮੇਟੀ ਵੱਲੋਂ ਸਖਤ ਨਿੰਦਾ ਕੀਤੀ ਜਾ ਰਹੀ ਹੈ। ਸ਼ੋ੍ਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਿਸ ਨੇ ਵੀ ਇਹ ਗਲਤੀ ਕੀਤੀ ਉਸ ਖਿਲਾਫ਼ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।

MUST READ