HomePunjabi NewsLiberal Breakingਬਾਲੀਵੁੱਡ ਫਿਲਮ ਐਮਰਜੈਂਸੀ ਦੇ ਵਿਵਾਦਿਤ ਟ੍ਰੇਲਰ ਰਿਲੀਜ਼ ਹੋਣ ਤੇ SGPC ਨੇ ਲਿਆ...

ਬਾਲੀਵੁੱਡ ਫਿਲਮ ਐਮਰਜੈਂਸੀ ਦੇ ਵਿਵਾਦਿਤ ਟ੍ਰੇਲਰ ਰਿਲੀਜ਼ ਹੋਣ ਤੇ SGPC ਨੇ ਲਿਆ ਸਖ਼ਤ ਐਕਸ਼ਨ

ਬਾਲੀਵੁੱਡ ਫਿਲਮ ਐਮਰਜੈਂਸੀ ਦੀ ਰਿਲੀਜ਼ ਨੂੰ ਲੈ ਕੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼ ਲਾਉਂਦਿਆਂ ਕਾਨੂੰਨੀ ਨੋਟਿਸ ਭੇਜਿਆ ਹੈ। ਇੰਨਾ ਹੀ ਨਹੀਂ, ਪ੍ਰਸਾਰਣ ਮੰਤਰਾਲੇ ਅਤੇ ਸੈਂਸਰ ਬੋਰਡ ਨੂੰ ਪੱਤਰ ਲਿਖ ਕੇ ਸਕ੍ਰਿਪਟ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਫਿਲਮ ਵਿਵਾਦਾਂ ਨਾਲ ਭਰੀ ਹੋਈ ਹੈ। ਇਸ ਦੀ ਮੁੱਖ ਅਦਾਕਾਰਾ ਕੰਗਨਾ ਰਣੌਤ ਸ਼ੁਰੂ ਤੋਂ ਹੀ ਪੰਜਾਬ, ਸਿੱਖਾਂ ਅਤੇ ਕਿਸਾਨਾਂ ਲਈ ਵਿਵਾਦਿਤ ਬਿਆਨ ਦਿੰਦੀ ਰਹੀ ਹੈ। ਐਮਰਜੈਂਸੀ ਨੂੰ ਖਤਮ ਕਰਨ ਵਿੱਚ ਪੰਜਾਬ ਅਤੇ ਅਕਾਲੀ ਦਲ ਦੇ ਯੋਗਦਾਨ ਬਾਰੇ ਕੁਝ ਨਹੀਂ ਦੱਸਿਆ ਗਿਆ ਪਰ ਜਰਨੈਲ ਸਿੰਘ ਭਿੰਡਰਾਂਵਾਲੇ ਦਾ ਗਲਤ ਅਕਸ ਪੇਸ਼ ਕੀਤਾ ਗਿਆ ਹੈ।

RELATED ARTICLES

Most Popular

Recent Comments