More
    HomePunjabi Newsਅਜੇ ਨਹੀਂ ਖੁੱਲ੍ਹਣਗੇ ਸ਼ੰਭੂ ਅਤੇ ਖਨੌਰੀ ਬਾਰਡਰ

    ਅਜੇ ਨਹੀਂ ਖੁੱਲ੍ਹਣਗੇ ਸ਼ੰਭੂ ਅਤੇ ਖਨੌਰੀ ਬਾਰਡਰ

    ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮੀਟਿੰਗਾਂ ਜਾਰੀ ਰੱਖਣ ਦਾ ਦਿੱਤਾ ਹੁਕਮ

    ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ਨੂੰ ਖੋਲ੍ਹਣ ਸਬੰਧੀ ਅੱਜ ਸੁਪਰੀਮ ਕੋਰਟ ਵਿਚ ਹੋਣ ਵਾਲੀ ਸੁਣਵਾਈ ਟਲ ਗਈ ਹੈ, ਜਿਸ ਦੇ ਚਲਦਿਆਂ ਸ਼ੰਭੂ ਅਤੇ ਖਨੌਰੀ ਬਾਰਡਰ ਫਿਲਹਾਲ ਨਹੀਂ ਖੁੱਲ੍ਹਣਗੇ। ਸੁਪਰੀਮ ਕੋਰਟ ਨੇ ਜਿੱਥੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਕਿਸਾਨਾਂ ਦੇ ਨਾਲ ਮੀਟਿੰਗਾਂ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਉਥੇ ਹੀ ਪੰਜਾਬ ਸਰਕਾਰ ਨੂੰ ਕਮੇਟੀ ਮੈਂਬਰਾਂ ਦੇ ਨਾਮ ਤਿੰਨ ਦਿਨਾਂ ਅੰਦਰ-ਅੰਦਰ ਦੇਣ ਲਈ ਵੀ ਕਿਹਾ ਹੈ ਜਦਕਿ ਸੁਪਰੀਮ ਕੋਰਟ ਵਿਚ ਮਾਮਲੇ ਦੀ ਅਗਲੀ ਸੁਣਵਾਈ 2 ਸਤੰਬਰ ਨੂੰ ਹੋਵੇਗੀ।

    ਸੁਪਰੀਮ ਕੋਰਟ ਨੇ ਹੁਕਮ ਦਿੱਤਾ ਕਿ ਪੰਜਾਬ ਅਤੇ ਹਰਿਆਣਾ ਦੇ ਵਕੀਲ ਅਦਾਲਤ ਵੱਲੋਂ ਬਣਾਈ ਜਾਣ ਵਾਲੀ ਕਮੇਟੀ ਦੇ ਸਾਹਮਣੇ ਅਸਲ ਮੁੱਦੇ ਮੁੱਦੇ ਪੇਸ਼ ਕਰਨਗੇ। ਕੋਰਟ ਨੇ ਸਪੱਸਟ ਕੀਤਾ ਕਿ ਬਣਾਈ ਗਈ ਕਮੇਟੀ ਵੱਲੋਂ ਕੋਈ ਸਾਂਝਾ ਹੱਲ ਕੱਢਿਆ ਜਾਵੇਗਾ ਤਾਂ ਜੋ ਵਾਰ-ਵਾਰ ਪੈਦਾ ਹੋਣ ਵਾਲੀ ਸਮੱਸਿਆ ਨੂੰ ਨਿਰਪੱਖ ਅਤੇ ਢੁਕਵੇਂ ਢੰਗ ਨਾਲ ਸੁਲਝਾਇਆ ਜਾ ਸਕੇ।

    RELATED ARTICLES

    Most Popular

    Recent Comments