ਸ਼੍ਰੋਮਣੀ ਅਕਾਲੀ ਦਲ ਦੇ ਚਲਦੇ ਵਿਵਾਦ ਦੇ ਵਿੱਚ ਪਾਰਟੀ ਵੱਲੋਂ ਨਵੀਂ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਸਾਂਝੀ ਕੀਤੀ ਹੈ। ਆਓ ਜਾਣਦੇ ਹਾਂ ਕਿ ਨਵੀਂ ਕਮੇਟੀ ਦੇ ਵਿੱਚ ਕਿਸ ਕਿਸ ਨੂੰ ਜਗਾ ਮਿਲੀ ਹੈ।’ਚ ਸਭ ਤੋਂ ਪਹਿਲਾ ਨਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦਾ ਹੈ।
ਉਨ੍ਹਾਂ ਤੋਂ ਇਲਾਵਾ ਮੈਂਬਰਾਂ ’ਚ ਬਲਵਿੰਦਰ ਸਿੰਘ ਭੂੰਦੜ, ਨਰੇਸ਼ ਗੁਜਰਾਲ, ਗੁਲਜ਼ਾਰ ਸਿੰਘ ਰਣੀਕੇ, ਮਹੇਸ਼ ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਜਨਮੇਜ਼ਾ ਸਿੰਘ ਸੇਖੋਂ, ਅਨਿਲ ਜੋਸ਼ੀ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਹੀਰਾ ਸਿੰਘ ਗਾਬੜੀਆ, ਪਰਮਜੀਤ ਸਿੰਘ ਸਰਨਾ, ਮਨਜੀਤ ਸਿੰਘ ਜੀਕੇ, ਇਕਬਾਲ ਸਿੰਘ ਝੂੰਦਾ, ਪ੍ਰੋ. ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਡਾ. ਸੁਖਵਿੰਦਰ ਸੁੱਖੀ, ਲਖਬੀਰ ਸਿੰਘ ਲੋਧੀਨੰਗਲ, ਐੱਨਕੇ ਸ਼ਰਮਾ, ਮਨਤਾਰ ਸਿੰਘ ਬਰਾੜ, ਹਰਮੀਤ ਸਿੰਘ ਸੰਧੂ, ਸੋਹਨ ਸਿੰਘ ਠੰਢਲ ਤੇ ਬਲਦੇਵ ਸਿੰਘ ਖਹਿਰਾ ਦੇ ਨਾਂ ਸ਼ਾਮਿਲ ਹਨ।