ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਕਾਰਜਕਾਰੀ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਦੇ ਮੁੱਖ ਦਫਤਰ ਦੇ ਵਿੱਚ ਕੀਤੀ ਜਾਵੇਗੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਅਸਤੀਫੇ ਤੇ ਫੈਸਲਾ ਲੈਣ ਦੇ ਨਾਲ ਨਾਲ ਪਾਰਟੀ ਦੀ ਮਜਬੂਤੀ ਅਤੇ ਮੈਂਬਰਸ਼ਿਪ ਅਭਿਆਨ ਦੇ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ। ਮੀਟਿੰਗ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਵੇਗੀ।
ਸ਼੍ਰੋਮਣੀ ਅਕਾਲੀ ਦਲ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ 10 ਜਨਵਰੀ ਨੂੰ
RELATED ARTICLES