SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ 4 ਲੋਕਾਂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਇਨ੍ਹਾਂ ਵਿੱਚ ਉਨ੍ਹਾਂ ਲੋਕਾਂ ਦੇ ਨਾਂ ਵੀ ਸ਼ਾਮਲ ਹਨ ਜੋ ਮਜੀਠੀਆ ਦੇ ਸਾਬਕਾ ਪੀਏ ਅਤੇ ਓਐਸਡੀ ਸਨ। ਐਸਆਈਟੀ ਨੇ ਮੇਜਰ ਸ਼ਿਵਚਰਨ ਸਿੰਘ ਸ਼ਿਵੀ, ਕਰਤਾਰ ਸਿੰਘ, ਤਲਬੀਰ ਸਿੰਘ ਗਿੱਲ ਅਤੇ ਬੁੱਧ ਰਾਮ ਨੂੰ ਨੋਟਿਸ ਜਾਰੀ ਕੀਤਾ ਹੈ। ਚਾਰਾਂ ਨੂੰ 2 ਫਰਵਰੀ ਨੂੰ ਬਿਆਨ ਦੇਣ ਲਈ ਬੁਲਾਇਆ ਗਿਆ ਹੈ। ਇਸ ਤੋਂ ਪਹਿਲਾਂ SIT ਨੇ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ। ਮਜੀਠੀਆ ਤੋਂ ਮਾਮਲੇ ਨਾਲ ਸਬੰਧਤ ਰਿਕਾਰਡ ਵੀ ਤਲਬ ਕੀਤਾ ਗਿਆ।w