ਲੋਕ ਸਭਾ ਚੋਣਾਂ ਦੇ ਚਲਦੇ ਪੰਜਾਬ ਦੇ ਵਿੱਚ ਸਿਆਸੀ ਮਾਹੌਲ ਕਾਫੀ ਜਿਆਦਾ ਗਰਮਾ ਗਿਆ ਹੈ । ਵੱਖ ਵੱਖ ਸਿਆਸੀ ਪਾਰਟੀਆਂ ਆਪਣੇ ਆਪ ਨੂੰ ਤਾਕਤਵਰ ਬਣਾਉਣ ਦੇ ਵਿੱਚ ਜੁਟੀਆਂ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ ਵਿੱਚ ਅੱਜ ਕਈ ਆਮ ਆਦਮੀ ਪਾਰਟੀ ਤੇ ਹੋਰ ਪਾਰਟੀਆਂ ਦੇ ਆਗੂ ਸ਼ਾਮਿਲ ਹੋਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਜਲੰਧਰ ਪਹੁੰਚੇ ਸਨ।
ਇਸ ਮੌਕੇ ਉਹਨਾਂ ਨੇ ਪਾਰਟੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਬਾਦਲ ਨੇ ਕਿਹਾ ਕਿ ਮੈਂ ਲੋਕਾਂ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਜਲੰਧਰ ਲੋਕ ਸਭਾ ਸੀਟ ‘ਤੇ ਅਕਾਲੀ ਦਲ ਦੂਜੀਆਂ ਪਾਰਟੀਆਂ ਨਾਲੋਂ ਵਧੀਆ ਪ੍ਰਦਰਸ਼ਨ ਕਰੇਗਾ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਭਾਜਪਾ ਨੇ ਕਬਜ਼ਾ ਕਰ ਲਿਆ ਹੈ। RSS ਵਰਗੀ ਸੰਸਥਾ ਗੁਰਦੁਆਰੇ ਚਲਾ ਰਹੀ ਹੈ, ਇਹ ਪੰਜਾਬੀਅਤ ਦੇ ਖਿਲਾਫ ਹੈ। ਸਰਕਾਰ ਵੱਲੋਂ NSA ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਇਸ ਮੌਕੇ ਮਹਿੰਦਰ ਸਿੰਘ ਕੇਪੀ ਵੀ ਹਾਜ਼ਰ ਸਨ