ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੱਦੀ ਕੋਰ ਕਮੇਟੀ ਦੀ ਮੀਟਿੰਗ

ਸੁਖਬੀਰ ਸਿੰਘ ਬਾਦਲ ਨੇ ਕੱਲ੍ਹ ਨੂੰ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਇਸ ਦੀ ਜਾਣਕਾਰੀ ਡਾ.ਦਲਜੀਤ ਸਿੰਘ ਚੀਮਾ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ ‘ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ 1 ਅਪ੍ਰੈਲ ਨੂੰ 12 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ।ਪਾਰਟੀ ਜਲੰਧਰ ਸੰਸਦੀ ਜ਼ਿਮਨੀ ਚੋਣ ਨੂੰ ਲੈ ਕੇ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਵੇਗੀ। ਇਸ ਦੌਰਾਨ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਤੋਂ ਬਾਅਦ ਦੁਪਹਿਰ 2 ਵਜੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਹੋਵੇਗੀ।”

MUST READ