ਸੰਗਰੂਰ ਜ਼ਿਲ੍ਹੇ ਵਿੱਚ ਜਹਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਤੇ ਪੰਜਾਬ ਦੀ ਸਿਆਸਤ ਭੱਖ ਗਈ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਲਾਕੇ ਦਾ ਦੌਰਾ ਕੀਤਾ ਗਿਆ ਤੇ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਵੀ ਪੀੜਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਗਈ ਹੈ। ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਪੀੜਿਤ ਪਰਿਵਾਰਾਂ ਨੂੰ ਮੁਆਵਜ਼ਾ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਹਰੀਲੀ ਸ਼ਰਾਬ ਨਾਲ ਮਾਰੇ ਗਏ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕੀਤੀ ਮੁਲਾਕਾਤ
RELATED ARTICLES