ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਿਨਾਂ ਨਾਂ ਲਏ ਭਾਜਪਾ ਅਤੇ ਹੋਰ ਕੇਂਦਰੀ ਪਾਰਟੀਆਂ ’ਤੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਾਲੇ ਪੰਜਾਬ ਨੂੰ ਲੁੱਟਣ ਅਤੇ ਕਬਜ਼ਾ ਕਰਨ ਲਈ ਆਉਂਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੂੰ ਬਾਰਡਰ ਸੀਲ ਕਰਕੇ ਦਿੱਲੀ ਜਾਣ ਨਹੀਂ ਦਿੱਤਾ ਸੀ ਉਸੇ ਤਰ੍ਹਾਂ ਹੁਣ ਕਿਸਾਨਾਂ ਨੂੰ ਚਾਹੀਦਾ ਹੈ ਕਿ ਵੋਟਾਂ ਸੀਲ ਕਰਕੇ ਇਹਨਾਂ ਨੂੰ ਲੀਡਰਾਂ ਨੂੰ ਸਬਕ ਸਿਖਾਇਆ ਜਾਵੇ ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵਿਰੋਧੀ ਪਾਰਟੀਆਂ ਤੇ ਬੋਲਿਆ ਸ਼ਬਦੀ ਹਮਲਾ
RELATED ARTICLES