More
    HomePunjabi News17 ਮਾਰਚ ਨੂੰ ਚੰਡੀਗੜ੍ਹ ਵਿਖੇ ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ

    17 ਮਾਰਚ ਨੂੰ ਚੰਡੀਗੜ੍ਹ ਵਿਖੇ ਸ਼ੋ੍ਰਮਣੀ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ

    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ਾ ’ਤੇ ਲਿਆ ਜਾ ਸਕਦਾ ਹੈ ਫੈਸਲਾ

    ਚੰਡੀਗੜ੍ਹ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਆਉਂਦੀ 17 ਮਾਰਚ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮੀਟਿੰਗ ’ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸਬੰਧੀ ਫੈਸਲਾ ਲਿਆ ਜਾ ਸਕਦਾ ਹੈ।

    ਕਮੇਟੀ ਦੇ ਉਪ ਪ੍ਰਧਾਨ ਰਘੁਜੀਤ ਸਿੰਘ ਵਿਰਕ ਨੇ ਦੱਸਿਆ ਕਿ ਮੀਟਿੰਗ ਦੌਰਾਨ ਸ਼ੋ੍ਰਮਣੀ ਕਮੇਟੀ ਨਾਲ ਸਬੰਧਤ ਮਸਲਿਆਂ ’ਤੇ ਚਰਚਾ ਕੀਤੀ ਜਾਵੇਗੀ। ਧਿਆਨ ਰਹੇ ਕਿ ਸ਼ੋ੍ਰਮਣੀ ਕਮੇਟੀ ਦੇ ਚਾਰ ਵਾਰ ਪ੍ਰਧਾਨ ਰਹਿ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲੰਘੇ ਦਿਨੀਂ ਨੈਤਿਕਤਾ ਦੇ ਆਧਾਰ ’ਤੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਦਰਮਿਆਨ ਉਨ੍ਹਾਂ ਨੂੰ ਕਈ ਵਾਰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਆਪਣਾ ਅਸਤੀਫ਼ਾ ਵਾਪਸ ਲੈਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ।

    RELATED ARTICLES

    Most Popular

    Recent Comments