More
    HomePunjabi Newsਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ

    ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਦਮਾ

    ਪਤਨੀ ਮਧੂਮਿਤਾ ਦਾ ਹੋਇਆ ਦੇਹਾਂਤ

    ਅੰਮਿ੍ਰਤਸਰ/ਬਿਊਰੋ ਨਿੳਜ਼ : ਅੰਮਿ੍ਰਤਸਰ ਦੇ ਵਿਧਾਨ ਸਭਾ ਹਲਕਾ ਉਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸਾਬਕਾ ਆਈਪੀਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਸਮੇਂ ਡੂੰਘਾ ਸਦਾ ਲੱਗਿਆ। ਜਦੋਂ ਉਨ੍ਹਾਂ ਪਤਨੀ ਮਧੂਮਿਤਾ ਦਾ ਦੇਹਾਂਤ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮਧੂਮਿਤਾ ਨੂੰ ਸਾਹ ਲੈਣ ਵਿਚ ਹੋਈ ਤਕਲੀਫ਼ ਦੇ ਚਲਦਿਆਂ ਲੰਘੀ ਰਾਤ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ।

    ਜਿੱਥੇ ਇਲਾਜ਼ ਦੌਰਾਨ ਉਨ੍ਹਾਂ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪਤਨੀ ਮਧੂਮਿਤਾ ਦੇ ਦੇਹਾਂਤ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂਆਂ ਸਮੇਤ ਹੋਰਨਾਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

    RELATED ARTICLES

    Most Popular

    Recent Comments