HomePunjabi NewsLiberal Breakingਕਿੱਸਾਨਾਂ ਦੇ ਹੱਕ ਵਿੱਚ ਸ਼੍ਰੌਮਣੀ ਅਕਾਲੀ ਦਲ ਨੇ ਉਠਾਈ ਅਵਾਜ਼

ਕਿੱਸਾਨਾਂ ਦੇ ਹੱਕ ਵਿੱਚ ਸ਼੍ਰੌਮਣੀ ਅਕਾਲੀ ਦਲ ਨੇ ਉਠਾਈ ਅਵਾਜ਼

ਅਕਾਲੀ ਆਗੂ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੇ ਢੇਰ ਲੱਗੇ ਹੋਏ ਹਨ। ਪਰ ਝੋਨੇ ਦੀ ਲਿਫਟਿੰਗ ਨਹੀਂ ਹੋ ਰਹੀ। ਸਰਕਾਰ ਵੱਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜੋ ਕਿ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ। ਸੈਲਰ ਮਾਲਕ ਅਜੇ ਤੱਕ ਸੰਤੁਸ਼ਟ ਨਹੀਂ ਹਨ। ਅਕਾਲੀ ਦਲ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ 72 ਘੰਟਿਆਂ ਦੇ ਅੰਦਰ ਕਿਸਾਨਾਂ ਦੀਆਂ ਫ਼ਸਲਾਂ ਦਾ ਇੱਕ-ਇੱਕ ਦਾਣਾ ਇਕੱਠਾ ਨਾ ਕੀਤਾ ਤਾਂ ਉਹ ਕਿਸਾਨਾਂ ਦੇ ਹੱਕ ਵਿੱਚ ਨਿੱਤਰਣਗੇ।

RELATED ARTICLES

Most Popular

Recent Comments