ਸ਼੍ਰੋਮਣੀ ਅਕਾਲੀ ਦਲ ਦੇ ਵਿਵਾਦ ਵਿੱਚ ਪਾਰਟੀ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਦੀ ਐਂਟਰੀ ਤੋਂ ਬਾਅਦ ਵਿਵਾਦ ਗਰਮ ਗਿਆ ਹੈ। ਕੱਲ੍ਹ ਪਾਰਟੀ ਸਰਪ੍ਰਸਤ ਨੇ ਪ੍ਰੈਸ ਕਾਨਫਰੰਸ ਕਰਕੇ ਬਾਗੀ ਧੜੇ ਨੂੰ ਪਾਰਟੀ ਵਿੱਚੋਂ ਕੱਢਣ ਦਾ ਫੈਸਲਾ ਰੱਦ ਕਰ ਦਿੱਤਾ ਸੀ। ਇਸ ਦੇ ਜਵਾਬ ਵਿੱਚ ਅਕਾਲੀ ਦਲ ਨੇ ਚੰਡੀਗੜ੍ਹ ਅਕਾਲੀ ਦਲ ਦੇ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਉਨ੍ਹਾਂ ਨੂੰ ਯਾਦ ਕਰਵਾਇਆ ਕਿ ਉਨ੍ਹਾਂ ਦਾ ਅਹੁਦਾ ਸਨਮਾਨ ਵਾਲੀ ਗੱਲ ਹੈ ਅਤੇ ਉਨ੍ਹਾਂ ਕੋਲ ਕੋਈ ਤਾਕਤ ਨਹੀਂ ਹੈ।
ਸ਼੍ਰੌਮਣੀ ਅਕਾਲੀ ਦਲ ਦਾ ਭਖਿਆ ਵਿਵਾਦ, ਪਾਰਟੀ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੂੰ ਦਿੱਤਾ ਜਵਾਬ
RELATED ARTICLES