ਸਿੱਧੂ ਦਾ ਕੈਪਟਨ ਨੂੰ ਚੈਲੰਜ, ਕਿਹਾ Most Welcome … Please do your Best !!
ਪੰਜਾਬੀ ਡੈਸਕ :- ਸਾਬਕਾ ਮੰਤਰੀ ਅਤੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੀ ਹੀ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਕੈਪਟਨ ਸਰਕਾਰ ਨਵਜੋਤ ਸਿੱਧੂ ‘ਤੇ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਜੇ ਸੂਤਰਾਂ ਦੀ ਮੰਨੀਏ ਤਾਂ ਨਵਜੋਤ ਸਿੱਧੂ ਦੇ ਨਜ਼ਦੀਕੀ ਖਿਲਾਫ ਵਿਜੀਲੈਂਸ ਕਾਰਵਾਈ ਚੱਲ ਰਹੀ ਹੈ। ਸੂਤਰਾਂ ਅਨੁਸਾਰ ਨਵਜੋਤ ਕੌਰ ਸਿੱਧੂ ਦੀ ਨਿੱਜੀ PA ‘ਤੇ ਗੰਭੀਰ ਦੋਸ਼ ਲਗਾਏ ਗਏ ਹਨ।

ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਕਾਰਵਾਈ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਸੀਐਮ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਟਵੀਟ ਰਾਹੀਂ ਆਪਣਾ ਗੁੱਸਾ ਜ਼ਾਹਰ ਕਰਦਿਆਂ ਟਵੀਟ ਕੀਤਾ, “ ਮੋਸਟ ਵੈਲਕਮ….ਪਲੀਜ਼ ਡੂ ਯੂਅਰ ਬੈਸਟ” ਕ੍ਰਿਪਾ ਕਰਕੇ ਤੁਸੀਂ ਆਪਣਾ ਚੰਗਾ ਪ੍ਰਦਰਸ਼ਨ ਦਿਉ।
ਸਿੱਧੂ ਖਿਲਾਫ ਮੰਤਰੀਆਂ ਨੇ ਚੁੱਕੀ ਮੰਗ
ਇਸ ਤੋਂ ਪਹਿਲਾਂ ਪਾਰਟੀ ਹਾਈ ਕਮਾਂਡ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਪਹਿਲੇ ਤਿੰਨ ਕੈਬਨਿਟ ਮੰਤਰੀਆਂ ਵੱਲੋਂ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਗਈ ਸੀ। ਹੁਣ ਬੁੱਧਵਾਰ ਨੂੰ ਦੂਜੇ ਦਿਨ ਰਾਜ ਦੇ ਚਾਰ ਹੋਰ ਕੈਬਨਿਟ ਮੰਤਰੀਆਂ ਨੇ ਸਿੱਧੂ ਖਿਲਾਫ ਸਖਤ ਕਾਰਵਾਈ ਦੀ ਮੰਗ ਚੁੱਕੀ ਹੈ। ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਭਾਰਤ ਭੂਸ਼ਣ ਆਸ਼ੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਨੇ ਨਵਜੋਤ ਸਿੱਧੂ ਦੁਆਰਾ ਮੁੱਖ ਮੰਤਰੀ ‘ਤੇ ਕੀਤੇ ਜਾ ਰਹੇ ਲਗਾਤਾਰ ਹਮਲਿਆਂ ਨੂੰ ਕਾਂਗਰਸ ਲਈ ਵਿਨਾਸ਼ ਦੀ ਮੁਹਿੰਮ ਕਰਾਰ ਦਿੰਦਿਆਂ ਕਿਹਾ ਕਿ, ਸਿੱਧੂ ਅਤੇ ਰਾਜ ਵਿਰੋਧੀ ਪਾਰਟੀਆਂ ਦਰਮਿਆਨ ਆਪਸੀ ਮਿਲੀਭੁਗਤ ਸਮੇਤ ਆਮ ਆਦਮੀ ਪਾਰਟੀ ਅਤੇ ਭਾਜਪਾ ਨੂੰ ਇਨਕਾਰ ਨਹੀਂ ਕੀਤਾ ਜਾ ਸਕਦਾ।

ਨਾਲ ਹੀ ਉਨ੍ਹਾਂ ਕਿਹਾ ਕਿ, ਇਹ ਵੀ ਸੰਭਵ ਹੈ ਕਿ, ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ‘ਤੇ ਹਮਲਾ ਰਾਜ ਦੀਆਂ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਚੋਣ ਏਜੰਡੇ ਦਾ ਹਿੱਸਾ ਹੋਣਾ ਚਾਹੀਦਾ ਹੈ। ਕਿਉਂਕਿ ਇਹ ਸਪੱਸ਼ਟ ਹੈ ਕਿ, ਪੰਜਾਬ ਕਾਂਗਰਸ ਲਈ ਮੁਸਕਲਾਂ ਪੈਦਾ ਹੋ ਰਹੀਆਂ ਹਨ ਅਤੇ ਇਹ ਸਭ ਕੁਝ ਬੀਜੇਪੀ ਅਤੇ ‘ਆਪ’ ਨੇਤਾਵਾਂ ਦੇ ਭੜਕਾਹਟ ‘ਤੇ ਹੋ ਰਿਹਾ ਹੈ।