ਕੈਪਟਨ ਦੇ ਬਿਆਨ ‘ਤੇ ਸਿੱਧੂ ਦਾ ਤਲਖ਼ ਜੁਆਬ, Tweet ਕਰਦਿਆਂ ਕਹੀ ਵੱਡੀ ਗੱਲ

ਪੰਜਾਬੀ ਡੈਸਕ:- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਤਲਖ਼ੀਆਂ ਭਰੇ ਬਿਆਨ ਤੋਂ ਬਾਅਦ ਸਾਬਕਾ ਮੰਤਰੀ ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ‘ਤੇ ਕਿਹਾ “ਪੰਜਾਬ ਦੀ ਜ਼ਮੀਰ ਨੂੰ ਭਟਕਾਉਣ ਲਈ ਸਾਰੇ ਯਤਨ ਕੀਤੇ ਜਾਣਗੇ। ਪੰਜਾਬ ਮੇਰੀ ਜਿੰਦ ਜਾਨ ਹੈ ਅਤੇ ਪੰਜਾਬ ਦੇ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਾਡੀ ਲੜਾਈ ਹੈ। ਇਸ ਲੜਾਈ ‘ਚ ਕਿਸੇ ਵੀ ਵਿਧਾਨ ਸਭਾ ਸੀਟ ‘ਤੇ ਵਿਚਾਰ ਕਰਨਾ ਉਚਿਤ ਨਹੀਂ ਹੈ। ਰਾਜਨੀਤਿਕ ਮਾਹਰਾਂ ਵਲੋਂ ਨਵਜੋਤ ਸਿੱਧੂ ਦੁਆਰਾ ਸੋਸ਼ਲ ਮੀਡੀਆ ‘ਤੇ ਦਿੱਤੇ ਇਸ ਬਿਆਨ ਨੂੰ ਮੁੱਖ ਮੰਤਰੀ ਦੀ ਚੁਣੌਤੀ ਨਾਲ ਜੋੜਿਆ ਜਾ ਰਿਹਾ ਹੈ, ਜਿਸ ਵਿੱਚ ਉਨ੍ਹਾਂ ਨੇ ਸਿੱਧੂ ਨੂੰ ਪਟਿਆਲਾ ਤੋਂ ਚੋਣ ਲੜਨ ਲਈ ਜ਼ਬਤ ਕਰਨ ਦੀ ਗੱਲ ਕਹੀ ਸੀ। ”

ਇਥੇ ਇਹ ਵੀ ਦੱਸ ਦੇਈਏ ਕਿ, ਨਵਜੋਤ ਸਿੱਧੂ ਦੇ ਬਿਆਨ ਤੋਂ ਕੁਝ ਘੰਟੇ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਨਵਜੋਤ ਸਿੱਧੂ ‘ਤੇ ਨਿਸ਼ਾਨਾ ਸਾਧੜਿਆਂ ਉਨ੍ਹਾਂ ਨੂੰ ਪਟਿਆਲਾ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਸੀ। ਦਰਅਸਲ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ, ਨਵਜੋਤ ਸਿੱਧੂ ਕਿਸੇ ਹੋਰ ਪਾਰਟੀ ‘ਚ ਜਾਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ, ਜਦੋਂ ਕੋਈ ਵਿਧਾਇਕ ਆਪਣੇ ਖੁਦ ਦੇ ਮੁੱਖ ਮੰਤਰੀ ਖ਼ਿਲਾਫ਼ ਬੋਲਣਾ ਸ਼ੁਰੂ ਕਰਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਉਹ ਕਿਸੇ ਹੋਰ ਪਾਰਟੀ ਵਿੱਚ ਜਾਣ ਦੀ ਤਿਆਰੀ ਕਰ ਰਿਹਾ ਹੈ।

ਮੁੱਖ ਮੰਤਰੀ ਨੇ ਇੱਕ ਟੀਵੀ ਚੈਨਲ ਨੂੰ ਇੱਕ ਇੰਟਰਵਿਊ ਦੌਰਾਨ ਨਵਜੋਤ ਸਿੱਧੂ ਨੂੰ ਪਟਿਆਲੇ ਤੋਂ ਚੋਣ ਲੜਨ ਦੀ ਚੁਣੌਤੀ ਦਿੱਤੀ ਅਤੇ ਕਿਹਾ ਕਿ, ਜੇ ਉਹ ਉਨ੍ਹਾਂ ਖਿਲਾਫ ਚੋਣ ਲੜਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸ਼ੋਕ ਨਾਲ ਲੜਨਾ ਚਾਹੀਦਾ ਪਰ ਪਿਛਲੀਆਂ ਚੋਣਾਂ ਵਿੱਚ ਜੋ ਹਾਲ ਜੇਜੇ ਸਿੰਘ ਦਾ ਹੋਇਆ ਸੀ ਉਹ ਨਾ ਭੁੱਲਣ। ਉਨ੍ਹਾਂ ਕਿਹਾ ਕਿ, ਸਿੱਧੂ ਨੂੰ ਪਟਿਆਲਾ ਤੋਂ ਚੋਣ ਲੜਨੀ ਚਾਹੀਦੀ ਹੈ ਅਤੇ ਜੇ.ਜੇ. ਸਿੰਘ ਵਾਂਗ ਉਸ ਦੀ ਜ਼ਮਾਨਤ ਵੀ ਜ਼ਬਤ ਹੋ ਜਾਵੇਗੀ।

MUST READ