ਸਿਮਰਜੀਤ ਸਿੰਘ ਬੈਂਸ ਦੇ ਸੁਰੱਖਿਆ ਕਰਮੀ ਦੀ ਗੋਲੀ ਲੱਗਣ ਨਾਲ ਮੌਤ, ਜਾਣੋ ਇਸ ਪਿੱਛੇ ਦਾ ਅਸਲ ਸੱਚ
ਪੰਜਾਬੀ ਡੈਸਕ:- ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਮਾਤਾ ਆਤਮਾ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਾਲ ਬਤੌਰ ਗੰਨਮੈਨ ਵਜੋਂ ਤਾਇਨਾਤ ਸੇਵਾ ਸਿੰਘ ਦੀ ਗੋਲੀ ਲੱਗਣ ਨਾਲ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਅਤੇ ਥਾਣਾ ਸ਼ਿਮਲਾਪੁਰੀ ਦੇ ਨਾਲ ਨਾਲ ਚੌਕੀ ਬਸੰਤ ਪਾਰਕ ਦੇ ਇੰਚਾਰਜ ASI ਗੁਰਬਖਸ਼ੀਸ਼ ਸਿੰਘ ਮੌਕੇ ‘ਤੇ ਪਹੁੰਚੇ। ਇਸ ਮਾਮਲੇ ਦੀ ਜਾਂਚ ਤੋਂ ਬਾਅਦ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ, ਸੇਵਾ ਸਿੰਘ ਪੰਜਾਬ ਪੁਲਿਸ ਵਿੱਚ ਏਐਸਆਈ ਵਜੋਂ ਤਾਇਨਾਤ ਸੀ। ਉਹ ਲੰਬੇ ਸਮੇਂ ਤੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਾਲ ਗੰਨਮੈਨ ਵਜੋਂ ਤਾਇਨਾਤ ਰਿਹਾ। ਉਹ 2 ਦਿਨਾਂ ਦੀ ਛੁੱਟੀ ‘ਤੇ ਸੀ ਅਤੇ ਉਸਨੂੰ ਵੀਰਵਾਰ ਨੂੰ ਹੀ ਡਿਊਟੀ ਵਿਚ ਸ਼ਾਮਲ ਹੋਣਾ ਪਿਆ। ਜਦੋਂ ਉਹ ਸਵੇਰੇ ਡਿਊਟੀ ‘ਤੇ ਜਾਣ ਲਈ ਤਿਆਰ ਹੋਇਆ ਅਤੇ ਉਸਨੇ ਆਪਣੀ ਸਰਵਿਸ ਰਿਵਾਲਵਰ ਲਈ ਅਤੇ ਇਸ ਦੀ ਸਫਾਈ ਸ਼ੁਰੂ ਕਰ ਦਿੱਤੀ। ਇਸ ਸਮੇਂ ਦੌਰਾਨ ਰਿਵਾਲਵਰ ਤੋਂ ਇੱਕ ਗੋਲੀ ਚਲੀ ਅਤੇ ਉਹ ਸਿੱਧੀ ਉਸਦੀ ਛਾਤੀ ‘ਤੇ ਜਾ ਵੱਜੀ, ਜਿਸ ਕਾਰਨ ਉਹ ਜ਼ਖਮੀ ਹੋ ਉਥੇ ਡਿੱਗ ਪਿਆ।
ਪਰਿਵਾਰ ਵੱਲੋਂ ਫਾਇਰਿੰਗ ਦੀ ਆਵਾਜ਼ ਸੁਣਦਿਆਂ ਹੀ, ਜਦੋਂ ਉਹ ਕਮਰੇ ਵਿੱਚ ਪਹੁੰਚੇ ਤਾਂ ਅੰਦਰ, ਸੇਵਾ ਸਿੰਘ ਲਹੂ ਨਾਲ ਭਿੱਜਿਆ ਹੋਇਆ ਸੀ, ਜਿਸਨੂੰ ਵੇਖ ਸਭਨਾਂ ਦੇ ਹੋਸ਼ ਉੱਡ ਗਏ, ਜਦੋਂ ਉਹ ਉਸਨੂੰ ਹਸਪਤਾਲ ਲੈ ਕੇ ਪਹੁੰਚੇ, ਉਦੋਂ ਤਕ ਉਸਦੀ ਮੌਤ ਹੋ ਚੁੱਕੀ ਸੀ। ASI ਗੁਰਬਖਸ਼ੀਸ਼ ਸਿੰਘ ਨੇ ਦੱਸਿਆ ਕਿ, ਬਾਕੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟ ਮਾਰਟਮ ਕਰਵਾ ਕੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਜਾਵੇਗਾ।