30 ਜੁਲਾਈ ਨੂੰ ਪਟਿਆਲਾ ਵਿਖੇ ਪੇਸ਼ ਹੋਣ ਦੇ ਦਿੱਤੇ ਹੁਕਮ
ਪਟਿਆਲਾ/ਬਿਊਰੋ ਨਿਊਜ਼ : ਬਹੁਕਰੋੜੀ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਸਿੱਟ) ਵੱਲੋਂ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁੜ ਸੰਮਨ ਜਾਰੀ ਕੀਤਾ ਗਿਆ ਹੈ। ਤਾਜਾ ਸੰਮਨ ਅਨੁਸਾਰ ਮਜੀਠੀਆ ਨੂੰ 30 ਜੁਲਾਈ ਨੂੰ ਪਟਿਆਲਾ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਤੋਂ ਪਹਿਲਾਂ ਸਿੱਟ ਨੇ 18 ਜੁਲਾਈ ਅਤੇ 20 ਜੁਲਾਈ ਨੂੰ ਮਜੀਠੀਆ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ ਪਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਣ ਦਾ ਹਵਾਲਾ ਦੇ ਕੇ ਮਜੀਠੀਆ ਸਿੱਟ ਅੱਗੇ ਪੇਸ਼ ਨਹੀਂ ਹੋਏ ਸਨ। ਇਸ ਸਬੰਧੀ ਮਜੀਠੀਆ ਨੇ ਸਿੱਟ ਨੂੰ ਪੱਤਰ ਲਿਖ ਕੇ ਕਿਹਾ ਸੀ ਕਿ 23 ਜੁਲਾਈ ਨੂੰ ਸੁਪਰੀਮ ਕੋਰਟ ਵਿਚ ਹੋਣ ਵਾਲੀ ਸੁਣਵਾਈ ਦੇ ਚਲਦਿਆਂ ਉਹ ਸਿੱਟ ਅੱਗੇ ਪੇਸ਼ ਨਹੀਂ ਹੋ ਸਕਦੇ। ਉਨ੍ਹਾਂ ਸਿੱਟ ਕੋਲੋਂ 23 ਜੁਲਾਈ ਤੋਂ ਬਾਅਦ ਪੇਸ਼ ਹੋਣ ਲਈ ਤਰੀਕ ਦੇਣ ਦੀ ਮੰਗ ਵੀ ਕੀਤੀ ਸੀ।