More
    HomePunjabi Newsਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ

    ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ

    ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ

    ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ ਦੇ ਰਾਜਨੀਤਿਕ ਸਬੰਧਾਂ ਵਿਚ ਮੁੜ ਤੋਂ ਖਟਾਸ ਪੈਦਾ ਹੋ ਗਈ ਹੈ, ਜਿਸ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦ ਲਿਆ ਹੈ। ਇਹ ਸਾਰਾ ਮਾਮਲਾ ਕੈਨੇਡਾ ਦੀ ਜਸਟਿਸ ਟਰੂਡੋ ਸਰਕਾਰ ਵੱਲੋਂ ਲਿਖੀ ਗਈ ਇਕ ਚਿੱਠੀ ਤੋਂ ਬਾਅਦ ਗਰਮਾਇਆ ਹੈ। ਇਸ ਚਿੱਠੀ ’ਚ ਭਾਰਤੀ ਹਾਈ ਕਮਿਸ਼ਨਰ ਅਤੇ ਕੁੱਝ ਦੂਜੇ ਡਿਪਲੋਮੈਟਸ ਨੂੰ ਕੈਨੇਡੀਅਨ ਨਾਗਰਿਕ ਦੀ ਹੱਤਿਆ ’ਚ ਸ਼ੱਕੀ ਦੱਸਿਆ ਗਿਆ ਹੈ।

    ਇਸ ਤੋਂ ਬਾਅਦ ਕੈਨੇਡਾ ਨੇ ਭਾਰਤ ਦੇ 6 ਡਿਪਲੋਮੈਟਸ ਨੂੰ ਦੇਸ਼ ਛੱਡ ਕੇ ਜਾਣ ਦੇ ਲਈ ਕਿਹਾ। ਜਿਸ ਦੇ ਜਵਾਬ ’ਚ ਭਾਰਤ ਨੇ ਕੈਨੇਡਾ ਦੇ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਡ ਰਾਸ ਵਹੀਲ ਸਮੇਤ 6 ਕੈਨੇਡੀਅਨ ਡਿਪਲੋਮੈਟਸ ਨੂੰ ਦੇਸ਼ ਛੱਡਣ ਲਈ ਕਹਿ ਦਿੱਤਾ ਹੈ। ਜ਼ਿਕਰਯੋਗ ਹੈ ਕਿ ਕੈਨੇਡੀਆਈ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਭਾਰਤ ਸਰਕਾਰ ਦੇ ਏਜੰਟਾਂ ’ਤੇ ਖੁਫੀਆ ਜਾਣਕਾਰੀ ਇਕੱਠੀ ਕਰਨ, ਟਾਰਗੇਟ ਕਿਲਿੰਗ ਅਤੇ ਕੈਨੇਡੀਆਈ ਨਾਗਰਿਕਾਂ ਨੂੰ ਧਮਕਾਉਣ ਅਤੇ ਹਿੰਸਾ ’ਚ ਸ਼ਾਮਲ ਹੋਣ ਦਾ ਆਰੋਪ ਲਗਾਇਆ ਹੈ।

    RELATED ARTICLES

    Most Popular

    Recent Comments