ਹਰਜਿੰਦਰ ਸਿੰਘ ਧਾਮੀ ਦਾ ਬਿਆਨ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਦਿੱਤਾ ਜਾਵੇਗਾ ਭੱਤਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੰਜ ਪਿਆਰੇ ਸਾਹਿਬਾਨ ਦੇ ਨਾਂ ‘ਤੇ ਅੰਮ੍ਰਿਤਸਰ ਵਿਚ ਕਰੀਬ 25 ਵਰਿ੍ਹਆਂ ਤੋਂ ਚੱਲ ਰਹੇ ਸੈਟੇਲਾਈਟ ਹਸਪਤਾਲਾਂ ਦਾ ਨਾਂ ਤਬਦੀਲ ਕਰਕੇ ਆਮ ਆਦਮੀ ਕਲੀਨਿਕ ਕਰ ਦਿੱਤੇ ਜਾਣ ਦੀ ਨਿੰਦਾ ਕਰਦਿਆਂ ਇਸ ਨੂੰ ਮਾਨ ਸਰਕਾਰ ਦੀ ਧਾਰਮਿਕ ਅਵਗਿਆ ਕਰਾਰ ਦਿੱਤਾ ਹੈ।
ਅੱਜ ਦੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਤਰਰਾਸ਼ਟਰੀ ਤੇ ਰਾਸ਼ਟਰੀ ਪੱਧਰ ‘ਤੇ ਕਾਨੂੰਨੀ ਚਾਰਾਜੋਈ ਕੀਤੀ ਜਾਵੇਗੀ ਅਤੇ ਜੇਲ੍ਹਾਂ ਵਿਚ ਲੰਮੇ ਸਮੇਂ ਤੋਂ ਬੰਦ 9 ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਨਮਾਨ ਭੱਤਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ 13 ਮੈਂਬਰੀ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ, ਹਰਜਾਪ ਸਿੰਘ ਸੁਲਤਾਨਵਿੰਡ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।