Sunday, July 7, 2024
HomePunjabi Newsਪੰਜਾਬ ’ਚ ਸਰਹੱਦੀ ਖੇਤਰ ਦੀਆਂ ਸੜਕਾਂ ’ਤੇ ਲੱਗਣਗੇ ਸ਼ਹੀਦਾਂ ਦੇ ਬੁੱਤ

ਪੰਜਾਬ ’ਚ ਸਰਹੱਦੀ ਖੇਤਰ ਦੀਆਂ ਸੜਕਾਂ ’ਤੇ ਲੱਗਣਗੇ ਸ਼ਹੀਦਾਂ ਦੇ ਬੁੱਤ

ਪੰਜਾਬ ਸਰਕਾਰ ਦੀ ਤਿਆਰੀ, ਜਲਦੀ ਸ਼ੁਰੂ ਹੋਵੇਗਾ ਪ੍ਰੋਜੈਕਟ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵਲੋਂ ਸਰਹੱਦੀ ਖੇਤਰ ਵਿਚ ਇੰਟਰ ਸਟੇਟ ਸੜਕਾਂ ’ਤੇ ਸ਼ਹੀਦਾਂ ਦੇ ਬੁੱਤ ਲਗਾਏ ਜਾਣਗੇ। ਇਸ ਕੰਮ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਵਲੋਂ ਪੂਰੀ ਕੀਤੀ ਜਾਵੇਗੀ। ਇਸ ਪਾਇਲਟ ਪ੍ਰੋਜੈਕਟ ਦੇ ਤਹਿਤ ਪਹਿਲੇ ਪੜ੍ਹਾਅ ਵਿਚ 2 ਤੋਂ 3 ਸੜਕਾਂ ਦੀ ਚੋਣ ਕੀਤੀ ਜਾਵੇਗੀ। ਵਿਭਾਗ ਨੂੰ ਉਮੀਦ ਹੈ ਕਿ ਆਉਣ ਵਾਲੇ ਥੋੜ੍ਹੇ ਸਮੇਂ ਦੇ ਅੰਦਰ ਹੀ ਇਹ ਪ੍ਰੋਜੈਕਟ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਪਹਿਲਾਂ ਸੂਬਾ ਸਰਕਾਰ ਵਲੋਂ ਪਿੰਡਾਂ ਵਿਚ ਸ਼ਹੀਦਾਂ ਦੇ ਨਾਮ ’ਤੇ ਸਮਾਰਕ ਆਦਿ ਬਣਾਏ ਜਾ ਰਹੇ ਹਨ।

ਇਹ ਵੀ ਜਾਣਕਾਰੀ ਮਿਲੀ ਹੈ ਕਿ ਪਹਿਲੇ ਪੜਾਅ ਵਿਚ ਹਿਮਾਚਲ ਪ੍ਰਦੇਸ਼, ਹਰਿਆਣਾ, ਰਾਜਸਥਾਨ ਅਤੇ ਜੰਮੂ ਕਸ਼ਮੀਰ ਨਾਲ ਲੱਗਦੀਆਂ ਸੜਕਾਂ ’ਤੇ ਸ਼ਹੀਦਾਂ ਦੇ ਬੁੱਤ ਲਗਾਉਣ ਦਾ ਕੰਮ ਕੀਤਾ ਜਾਵੇਗਾ। ਇਸੇ ਪ੍ਰੋਜੈਕਟ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰਾਂ ਦੀ ਹੋਈ ਮੀਟਿੰਗ ਵਿਚ ਇਸ ਸਬੰਧੀ ਯੋਜਨਾ ਬਣਾਈ ਗਈ ਸੀ। ਇਸ ਪ੍ਰੋਜੈਕਟ ਦੇ ਪਿੱਛੇ ਸੋਚ ਇਹੀ ਹੈ ਕਿ ਨੌਜਵਾਨ ਪੀੜ੍ਹੀ ਦੇ ਅੰਦਰ ਦੇਸ਼ ਭਗਤੀ ਦੀ ਭਾਵਨਾ ਪੈਦਾ ਕੀਤੀ ਜਾਵੇ ਅਤੇ ਨਾਲ ਹੀ ਆਪਣੇ ਸ਼ਹੀਦਾਂ ਨੂੰ ਸਨਮਾਨ ਦਿੱਤਾ ਜਾਵੇ। 

RELATED ARTICLES

Most Popular

Recent Comments