ਸਕੂਲਾਂ ਨੂੰ ਕੋਵਿਡ 19 ਤੋਂ ਬਚਾਅ ਲਈ ਸਖ਼ਤ ਦਿਸ਼ਾ ਨਿਰਦੇਸ਼, ਸਵੇਰ ਦੀ ਸਭਾ ਤੋਂ ਛੋਟ, ਰੋਜ਼ਾਨਾ ਕਲਾਸਾਂ ਲਈ ਵੀ ਰਾਹਤ
ਪੰਜਾਬ ਸਰਕਾਰ ਵਲੋਂ ਇੱਕ ਵਾਰ ਫਿਰ ਸਕੂਲਾਂ ਲਈ ਨਵੀਆਂ ਗਾਈਡਲਾਈਨ ਜਾਰੀ ਕਰ ਦਿਤੀਆਂ ਹਨ। ਇਸ ਮਹਾਂਮਾਰੀ ਤੋਂ ਬਚਾਉਣ ਲਈ ਸਕੂਲਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਦਿੱਤੇ ਹਨ । ਸ਼੍ਰੀ ਸਿੰਗਲਾ ਨੇ ਕਿਹਾ ਹੈ ਕਿ 2 ਅਗਸਤ ਤੋਂ ਸਰਕਾਰੀ ,ਮਾਨਤਾ ਪ੍ਰਾਪਤ , ਸਹਾਇਤਾ ਪ੍ਰਾਪਤ ਅਤੇ ਗ਼ੈਰ ਸਹਾਇਤਾ ਪ੍ਰਾਪਤ ਸਕੂਲ ਪੂਰੀ ਤਰ੍ਹਾ ਖੋਲ੍ਹ ਦਿੱਤੇ ਗਏ ਹਨ , ਇਸ ਕਰਕੇ ਕੋਵਿਡ 19 ਦੀ ਸਥਿਤੀ ਨੂੰ ਨਜਿੱਠਣ ਲਈ ਨਵੇਂ ਸਿਰੇ ਤੋਂ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ। 5ਵੀਂ, 8ਵੀਂ 10ਵੀਂ ਅਤੇ 12ਵੀਂ ਦੀਆਂ ਕਲਾਸਾਂ ਲਗਾਉਣ ਲਈ ਆਖਿਆ ਹੈ ਤਾਂ ਜੋ ਵਿਦਿਆਰਥੀ ਪੜ੍ਹ ਰਹੇ ਹਨ ਉਨ੍ਹਾਂ ਦੀ ਪੜਾਈ ਯਕੀਨੀ ਬਾਣੀ ਜਾਵੇ । ਇਕ ਕਮਰੇ ‘ਚ 25-30 ਵਿਦਿਆਰਥੀਆਂ ਨੂੰ ਬਠਾਇਆ ਜਾਵੇ । ਸਵੇਰ ਦੀ ਸਭਾ ਤੋਂ ਵੀ ਛੋਟ ਦੇ ਨਿਰਦੇਸ਼ ਦਿੱਤੇ ਹਨ। ਨਾਨ ਬੋਰਡ ਦੇ ਮੁਖੀਆਂ ਨੂੰ ਕਮਰਿਆਂ ਦੀ ਉਪਲਭਤਾ ਅਨੁਸਾਰ ਫ਼ੈਸਲਾ ਲੈਣ ਦੇ ਨਿਰਦੇਸ਼ ਦਿੱਤੇ ਹਨ।