ਆਨਲਾਈਨ ਵਪਾਰਕ ਪਲੇਟਫਾਰਮ ਐਮੇਜ਼ਾਨ ‘ਤੇ ਪਾਵਨ ਗੁਰਬਾਣੀ ਦੀਆਂ ਸੈਂਚੀਆਂ ਅਤੇ ਗੁਟਕਾ ਸਾਹਿਬ ਦੀ ਵਿਕਰੀ ਦੇ ਖਿਲਾਫ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂ ਨੇ ਸਾਫ ਕੀਤਾ ਕਿ ਗੁਟਕਾ ਸਾਹਿਬ ਦੀ ਵਿਕਰੀ ਨੂੰ ਤੁਰੰਤ ਰੋਕਣਾ ਚਾਹੀਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਿੱਖ ਧਰਮ ਨਾਲ ਸੰਬੰਧਤ ਪੋਥੀਆਂ ਅਤੇ ਪਵਿੱਤਰ ਗੁਟਕਾ ਸਾਹਿਬ ਨੂੰ ਇਸ ਐਪ ‘ਤੇ ਵੇਚਣਾ ਕਦੇ ਵੀ ਸਹੀ ਨਹੀਂ ਹੈ।
ਐਮੇਜ਼ਾਨ ‘ਤੇ ਗੁਟਕਾ ਸਾਹਿਬ ਦੀ ਵਿਕਰੀ ‘ਤੇ ਸ਼੍ਰੋਮਣੀ ਕਮੇਟੀ ਦਾ ਸਖਤ ਨੋਟਿਸ
RELATED ARTICLES


