ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਕਾਰਵਾਈ ਕਰ ਰਹੀ ਹੈ। ਪੁਲਿਸ ਵੱਲੋਂ ਹੁਣ ਤੱਕ 874 ਕੇਸ ਦਰਜ ਕੀਤੇ ਜਾ ਚੁੱਕੇ ਹਨ, ਜਦਕਿ 10.55 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। 394 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਵੀ ਲਾਲ ਐਂਟਰੀਆਂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲੀਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਦਿੱਤੀ।
ਪੰਜਾਬ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਦੀ ਸਖ਼ਤ ਕਾਰਵਾਈ
RELATED ARTICLES