ਦਿੱਲੀ ਹਾਈ ਕੋਰਟ ਦੀ ਸਖਤ ਟਿੱਪਣੀ- ਕਿਹਾ ਇਹ ਕੋਰੋਨਾ ਦੀ ਦੂਜੀ ਲਹਿਰ ਨਹੀਂ ਸੁਨਾਮੀ ਹੈ
ਨੈਸ਼ਨਲ ਡੈਸਕ:- ਹਸਪਤਾਲਾਂ ‘ਚ ਆਕਸੀਜਨ ਦੀ ਘਾਟ ‘ਤੇ ਚਿੰਤਾ ਜ਼ਾਹਰ ਕਰਦਿਆਂ, ਦਿੱਲੀ ਹਾਈ ਕੋਰਟ ਨੇ ਸਖਤ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ, ਅੱਜ ਜੇਕਰ ਕੇਂਦਰ, ਰਾਜ ਜਾਂ ਸਥਾਨਕ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਆਕਸੀਜਨ ਦੀ ਸਪਲਾਈ ਵਿੱਚ ਕੋਈ ਰੁਕਾਵਟ ਪੈਦਾ ਕਰ ਰਿਹਾ ਹੈ ਤਾਂ ਅਸੀਂ ਉਸ ਵਿਅਕਤੀ ਖਿਲਾਫ ਸਖਤ ਤੋਂ ਸਖਤ ਐਕਸ਼ਨ ਲਿਆ ਜਾਵੇਗਾ। ਉਪਰੋਕਤ ਟਿੱਪਣੀ ਮਹਾਰਾਜਾ ਅਗਰਸੇਨ ਹਸਪਤਾਲ ਵੱਲੋਂ ਪਟੀਸ਼ਨ ਦੀ ਸੁਣਵਾਈ ਦੌਰਾਨ ਜਸਟਿਸ ਵਿਪਨ ਸੰਘੀ ਅਤੇ ਜਸਟਿਸ ਰੇਖਾ ਪੱਲੀ ਦੇ ਬੈਂਚ ‘ਚ ਕੀਤੀ।

ਕੋਵੀਡ ਦੇ ਗੰਭੀਰ ਰੂਪ ਨਾਲ ਬਿਮਾਰ ਮਰੀਜ਼ਾਂ ਲਈ ਆਕਸੀਜਨ ਦੀ ਘਾਟ ਬਾਰੇ ਹਸਪਤਾਲ ਨੇ ਦਿੱਲੀ ਹਾਈ ਕੋਰਟ ਦਾਇਰ ਕੀਤਾ ਹੈ। ਅਦਾਲਤ ਨੇ ਦਿੱਲੀ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਕੌਣ ਆਕਸੀਜਨ ਦੀ ਸਪਲਾਈ ਵਿੱਚ ਰੁਕਾਵਟ ਪੈਦਾ ਕਰ ਰਿਹਾ ਹੈ ਅਤੇ ਕਿਹਾ, “ਅਸੀਂ ਉਸ ਵਿਅਕਤੀ ਨੂੰ ਫਾਂਸੀ ਦੇਵਾਂਗੇ।” ਬੈਂਚ ਨੇ ਕਿਹਾ ਕਿ ਅਸੀਂ ਕਿਸੇ ਨੂੰ ਨਹੀਂ ਬਖਸ਼ਾਂਗੇ। ਅਦਾਲਤ ਨੇ ਦਿੱਲੀ ਸਰਕਾਰ ਨੂੰ ਕਿਹਾ ਕਿ ਉਹ ਸਥਾਨਕ ਪ੍ਰਸ਼ਾਸਨ ਦੇ ਅਜਿਹੇ ਅਧਿਕਾਰੀਆਂ ਬਾਰੇ ਕੇਂਦਰ ਨੂੰ ਵੀ ਜਾਣੂ ਕਰੇ ਤਾਂ ਜੋ ਇਹ ਉਨ੍ਹਾਂ ਖਿਲਾਫ ਕਾਰਵਾਈ ਕਰ ਸਕੇ।