ਸੁਬੋਧ ਕੁਮਾਰ ਜੈਸਵਾਲ ਨਿਯੁਕਤ ਕੀਤੇ ਗਏ ਸੀਬੀਆਈ ਦੇ ਨਵੇਂ ਡਾਇਰੈਕਟਰ
ਨੈਸ਼ਨਲ ਡੈਸਕ:– ਆਈਪੀਐਸ ਅਧਿਕਾਰੀ ਸੁਬੋਧ ਕੁਮਾਰ ਜੈਸਵਾਲ ਨੂੰ ਸੀਬੀਆਈ ਦਾ ਨਵਾਂ ਮੁਖੀ ਨਿਯੁਕਤ ਕੀਤਾ ਗਿਆ ਹੈ। ਉਸ ਦੀ ਇਹ ਮਿਆਦ 2 ਸਾਲਾਂ ਲਈ ਹੋਵੇਗੀ। ਸੁਬੋਧ ਕੁਮਾਰ 1985 ਬੈਚ ਦੇ ਆਈਪੀਐਸ ਅਧਿਕਾਰੀ ਹਨ। ਜੈਸਵਾਲ ਮੁੰਬਈ ਪੁਲਿਸ ਦੇ ਕਮਿਸ਼ਨਰ ਵੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਉਹ ਸੀਆਈਐਫ ਦੇ ਡੀਜੀ ਵਜੋਂ ਸੇਵਾ ਨਿਭਾਅ ਰਹੇ ਸਨ।

ਜ਼ਿਕਰਯੋਗ ਹੈ ਕਿ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੇ ਨਵੇਂ ਸੀਬੀਆਈ ਮੁਖੀ ਦੀ ਚੋਣ ਲਈ ਸੋਮਵਾਰ ਨੂੰ ਪ੍ਰਧਾਨਮੰਤਰੀ ਦੀ ਰਿਹਾਇਸ਼ ‘ਤੇ ਕਰੀਬ ਡੇੜ੍ਹ ਘੰਟਾ ਬੈਠਕ ਹੋਈ। ਇਸ ਬੈਠਕ ਵਿੱਚ ਚੀਫ ਜਸਟਿਸ ਆਫ ਇੰਡੀਆ ਐਨਵੀ ਰਮੰਨਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਕਾਂਗਰਸ ਨੇਤਾ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਧੀਰ ਰੰਜਨ ਚੌਧਰੀ ਵੀ ਸ਼ਾਮਲ ਹੋਏ।